ਯਿਰਮਿਯਾਹ 50

“ਬਾਬੇਲ ਦੇ ਆਲੇ-ਦੁਆਲੇ ਆਪਣੀਆਂ ਸਥਿਤੀਆਂ ਸੰਭਾਲੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂਕਿ ਉਸਨੇ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਹੈ।

Jeremiah 50:14 (UKJV) Put yourselves in array against Babylon round about: all you that bend the bow, shoot at her, spare no arrows: for she has sinned against the LORD.

12ਤੁਹਾਡੀ ਮਾਂ ਬਹੁਤ ਸ਼ਰਮਿੰਦਾ ਹੋਵੇਗੀ; ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹ ਬੇਇੱਜ਼ਤ ਹੋਵੇਗੀ। ਉਹ ਕੌਮਾਂ ਵਿੱਚੋਂ ਸਭ ਤੋਂ ਛੋਟੀ ਹੋਵੇਗੀ, ਇੱਕ ਉਜਾੜ, ਇੱਕ ਸੁੱਕੀ ਧਰਤੀ, ਇੱਕ ਮਾਰੂਥਲ ਵਾਂਗ।

13ਯਾਹਵੇਹ ਦੇ ਕ੍ਰੋਧ ਦੇ ਕਾਰਨ ਉਹ ਆਬਾਦ ਨਹੀਂ ਹੋਵੇਗੀ ਪਰ ਪੂਰੀ ਤਰ੍ਹਾਂ ਵਿਰਾਨ ਹੋ ਜਾਵੇਗੀ। ਬਾਬੇਲ ਵਿੱਚੋਂ ਲੰਘਣ ਵਾਲੇ ਸਾਰੇ ਘਬਰਾ ਜਾਣਗੇ; ਉਹ ਉਸਦੇ ਸਾਰੇ ਜ਼ਖਮਾਂ ਦੇ ਕਾਰਨ ਮਖੌਲ ਕਰਨਗੇ।

14“ਬਾਬੇਲ ਦੇ ਆਲੇ-ਦੁਆਲੇ ਆਪਣੀਆਂ ਸਥਿਤੀਆਂ ਸੰਭਾਲੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂਕਿ ਉਸਨੇ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਹੈ।

15ਹਰ ਪਾਸੇ ਉਸ ਦੇ ਖਿਲਾਫ ਰੌਲਾ ਪਾਓ! ਉਹ ਆਤਮ ਸਮਰਪਣ ਕਰ ਦਿੰਦੀ ਹੈ, ਉਸ ਦੇ ਬੁਰਜ ਡਿੱਗ ਜਾਂਦੇ ਹਨ, ਉਸ ਦੀਆਂ ਕੰਧਾਂ ਢਹਿ ਜਾਂਦੀਆਂ ਹਨ। ਕਿਉਂਕਿ ਇਹ ਯਾਹਵੇਹ ਦਾ ਬਦਲਾ ਹੈ, ਉਸ ਤੋਂ ਬਦਲਾ ਲਓ; ਉਸ ਨਾਲ ਉਸੇ ਤਰ੍ਹਾਂ ਕਰੋ ਜਿਵੇਂ ਉਸ ਨੇ ਦੂਜਿਆਂ ਨਾਲ ਕੀਤਾ ਹੈ।

16ਬਾਬੇਲ ਤੋਂ ਬੀਜਣ ਵਾਲੇ ਨੂੰ ਅਤੇ ਵੱਢਣ ਵਾਲੇ ਨੂੰ ਆਪਣੀ ਦਾਤਰੀ ਨਾਲ ਵਾਢੀ ਵੇਲੇ ਕੱਟ ਸੁੱਟੋ। ਜ਼ਾਲਮ ਦੀ ਤਲਵਾਰ ਦੇ ਕਾਰਨ ਹਰ ਕੋਈ ਆਪੋ-ਆਪਣੇ ਲੋਕਾਂ ਕੋਲ ਮੁੜ ਜਾਵੇ, ਹਰ ਕੋਈ ਆਪਣੀ ਧਰਤੀ ਨੂੰ ਭੱਜ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.