ਯਿਰਮਿਯਾਹ 51

ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਬਾਬੇਲ ਦੇ ਵਿਰੁੱਧ ਅਤੇ ਬਾਬੇਲ ਦੇ ਲੋਕਾਂ ਦੇ ਵਿਰੁੱਧ, ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ।

Jeremiah 51:1 (UKJV) Thus says the LORD; Behold, I will raise up against Babylon, and against them that dwell in the midst of them that rise up against me, a destroying wind;

1ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਬਾਬੇਲ ਦੇ ਵਿਰੁੱਧ ਅਤੇ ਬਾਬੇਲ ਦੇ ਲੋਕਾਂ ਦੇ ਵਿਰੁੱਧ, ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ।

2ਮੈਂ ਪਰਦੇਸੀਆਂ ਨੂੰ ਬਾਬੇਲ ਵਿੱਚ ਭੇਜਾਂਗਾ ਕਿ ਉਹ ਉਸਨੂੰ ਜਿੱਤਣ ਅਤੇ ਉਸਦੀ ਧਰਤੀ ਨੂੰ ਤਬਾਹ ਕਰਨ; ਉਹ ਉਸ ਦੀ ਬਿਪਤਾ ਦੇ ਦਿਨ ਵਿੱਚ ਹਰ ਪਾਸਿਓਂ ਉਸ ਦਾ ਵਿਰੋਧ ਕਰਨਗੇ।

3ਤੀਰਅੰਦਾਜ਼ ਨੂੰ ਆਪਣਾ ਧਣੁੱਖ ਨਾ ਬੰਨ੍ਹਣ ਦਿਓ, ਨਾ ਹੀ ਉਹ ਆਪਣੇ ਸ਼ਸਤਰ ਪਹਿਨੇ। ਉਹ ਦੇ ਜੁਆਨਾਂ ਨੂੰ ਨਾ ਬਖਸ਼ੋ; ਉਸਦੀ ਫੌਜ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.