ਯਿਰਮਿਯਾਹ 51

ਸਰਬਸ਼ਕਤੀਮਾਨ ਯਾਹਵੇਹ ਨੇ ਆਪਣੇ ਆਪ ਦੀ ਸਹੁੰ ਖਾਧੀ ਹੈ: ਮੈਂ ਤੈਨੂੰ ਜ਼ਰੂਰ ਟਿੱਡੀਆਂ ਦੇ ਝੁੰਡ ਵਾਂਗ ਫੌਜਾਂ ਨਾਲ ਭਰ ਦਿਆਂਗਾ, ਅਤੇ ਉਹ ਤੁਹਾਡੇ ਉੱਤੇ ਜਿੱਤ ਦੇ ਜੈਕਾਰੇ ਲਾਉਂਣਗੇ।

Jeremiah 51:14 (UKJV) The LORD of hosts has sworn by himself, saying, Surely I will fill you with men, as with caterpillars; and they shall lift up a shout against you.

12ਬਾਬੇਲ ਦੀਆਂ ਕੰਧਾਂ ਉੱਤੇ ਇੱਕ ਝੰਡਾ ਚੁੱਕੋ! ਪਹਿਰੇਦਾਰ ਨੂੰ ਮਜ਼ਬੂਤ ਕਰੋ, ਚੌਕੀਦਾਰ ਨੂੰ ਠਹਿਰਾਓ, ਘਾਤ ਲਗਾਓ! ਯਾਹਵੇਹ ਆਪਣੇ ਮਕਸਦ ਨੂੰ ਅਤੇ ਬਾਬੇਲ ਦੇ ਲੋਕਾਂ ਦੇ ਵਿਰੁੱਧ ਆਪਣਾ ਫ਼ਰਮਾਨ ਪੂਰਾ ਕਰੇਗਾ।

13ਤੂੰ ਜਿਹੜੀ ਬਹੁਤੇ ਪਾਣੀਆਂ ਦੇ ਕੋਲ ਰਹਿੰਦੇ ਹੋ ਅਤੇ ਧਨ ਨਾਲ ਭਰਪੂਰ ਹੈ, ਤੇਰਾ ਅੰਤ ਆ ਗਿਆ ਹੈ, ਤੁਹਾਡੇ ਨਾਸ ਹੋਣ ਦਾ ਸਮਾਂ ਆ ਗਿਆ ਹੈ।

14ਸਰਬਸ਼ਕਤੀਮਾਨ ਯਾਹਵੇਹ ਨੇ ਆਪਣੇ ਆਪ ਦੀ ਸਹੁੰ ਖਾਧੀ ਹੈ: ਮੈਂ ਤੈਨੂੰ ਜ਼ਰੂਰ ਟਿੱਡੀਆਂ ਦੇ ਝੁੰਡ ਵਾਂਗ ਫੌਜਾਂ ਨਾਲ ਭਰ ਦਿਆਂਗਾ, ਅਤੇ ਉਹ ਤੁਹਾਡੇ ਉੱਤੇ ਜਿੱਤ ਦੇ ਜੈਕਾਰੇ ਲਾਉਂਣਗੇ।

15“ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ; ਉਸ ਨੇ ਆਪਣੀ ਬੁੱਧ ਨਾਲ ਸੰਸਾਰ ਦੀ ਸਥਾਪਨਾ ਕੀਤੀ ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ।

16ਜਦੋਂ ਉਹ ਗਰਜਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ; ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.