15“ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ; ਉਸ ਨੇ ਆਪਣੀ ਬੁੱਧ ਨਾਲ ਸੰਸਾਰ ਦੀ ਸਥਾਪਨਾ ਕੀਤੀ ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ।
16ਜਦੋਂ ਉਹ ਗਰਜਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ; ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
17“ਹਰ ਕੋਈ ਮੂਰਖ ਅਤੇ ਗਿਆਨ ਤੋਂ ਰਹਿਤ ਹੈ; ਹਰ ਸੁਨਿਆਰਾ ਆਪਣੇ ਬੁੱਤਾਂ ਤੋਂ ਸ਼ਰਮਿੰਦਾ ਹੁੰਦਾ ਹੈ। ਕਿਉਂ ਜੋ ਉਸ ਦੀ ਬਣਾਈ ਹੋਈ ਮੂਰਤ ਝੂਠੀ ਹੈ; ਉਹਨਾਂ ਵਿੱਚ ਸਾਹ ਨਹੀਂ ਹੈ।
18ਉਹ ਵਿਅਰਥ ਅਤੇ ਮਖੌਲ ਦੀਆਂ ਵਸਤਾਂ ਹਨ; ਜਦੋਂ ਉਹਨਾਂ ਦਾ ਨਿਆਂ ਆਵੇਗਾ, ਉਹ ਨਾਸ ਹੋ ਜਾਣਗੇ।
19ਉਹ ਜੋ ਯਾਕੋਬ ਦਾ ਹਿੱਸਾ ਹੈ, ਉਹ ਇਨ੍ਹਾਂ ਵਰਗਾ ਨਹੀਂ ਹੈ, ਕਿਉਂਕਿ ਉਹ ਸਭ ਕੁਝ ਬਣਾਉਣ ਵਾਲਾ ਹੈ, ਉਸ ਦੀ ਵਿਰਾਸਤ ਦੇ ਲੋਕਾਂ ਸਮੇਤ ਯਾਹਵੇਹ ਉਸਦਾ ਨਾਮ ਹੈ।