ਯਿਰਮਿਯਾਹ 51

ਉਹ ਜੋ ਯਾਕੋਬ ਦਾ ਹਿੱਸਾ ਹੈ, ਉਹ ਇਨ੍ਹਾਂ ਵਰਗਾ ਨਹੀਂ ਹੈ, ਕਿਉਂਕਿ ਉਹ ਸਭ ਕੁਝ ਬਣਾਉਣ ਵਾਲਾ ਹੈ, ਉਸ ਦੀ ਵਿਰਾਸਤ ਦੇ ਲੋਕਾਂ ਸਮੇਤ ਯਾਹਵੇਹ ਉਸਦਾ ਨਾਮ ਹੈ।

Jeremiah 51:19 (UKJV) The portion of Jacob is not like them; for he is the former of all things: and Israel is the rod of his inheritance: the LORD of hosts is his name.

17“ਹਰ ਕੋਈ ਮੂਰਖ ਅਤੇ ਗਿਆਨ ਤੋਂ ਰਹਿਤ ਹੈ; ਹਰ ਸੁਨਿਆਰਾ ਆਪਣੇ ਬੁੱਤਾਂ ਤੋਂ ਸ਼ਰਮਿੰਦਾ ਹੁੰਦਾ ਹੈ। ਕਿਉਂ ਜੋ ਉਸ ਦੀ ਬਣਾਈ ਹੋਈ ਮੂਰਤ ਝੂਠੀ ਹੈ; ਉਹਨਾਂ ਵਿੱਚ ਸਾਹ ਨਹੀਂ ਹੈ।

18ਉਹ ਵਿਅਰਥ ਅਤੇ ਮਖੌਲ ਦੀਆਂ ਵਸਤਾਂ ਹਨ; ਜਦੋਂ ਉਹਨਾਂ ਦਾ ਨਿਆਂ ਆਵੇਗਾ, ਉਹ ਨਾਸ ਹੋ ਜਾਣਗੇ।

19ਉਹ ਜੋ ਯਾਕੋਬ ਦਾ ਹਿੱਸਾ ਹੈ, ਉਹ ਇਨ੍ਹਾਂ ਵਰਗਾ ਨਹੀਂ ਹੈ, ਕਿਉਂਕਿ ਉਹ ਸਭ ਕੁਝ ਬਣਾਉਣ ਵਾਲਾ ਹੈ, ਉਸ ਦੀ ਵਿਰਾਸਤ ਦੇ ਲੋਕਾਂ ਸਮੇਤ ਯਾਹਵੇਹ ਉਸਦਾ ਨਾਮ ਹੈ।

20“ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ,

21ਮੈਂ ਤੇਰੇ ਨਾਲ ਘੋੜੇ ਅਤੇ ਸਵਾਰਾਂ ਨੂੰ ਚਕਨਾਚੂਰ ਕਰ ਦਿਆਂਗਾ ਹਾਂ, ਤੇਰੇ ਨਾਲ ਮੈਂ ਰੱਥ ਅਤੇ ਚਾਲਕ ਨੂੰ ਤੋੜਦਾ ਹਾਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.