ਯਿਰਮਿਯਾਹ 51

ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਬਾਬੇਲ ਦੀ ਮੋਟੀ ਕੰਧ ਨੂੰ ਪੱਧਰਾ ਕੀਤਾ ਜਾਵੇਗਾ ਅਤੇ ਉਸਦੇ ਉੱਚੇ ਦਰਵਾਜ਼ੇ ਅੱਗ ਲਗਾ ਦਿੱਤੇ ਜਾਣਗੇ; ਕੌਮਾਂ ਆਪਣੇ ਆਪ ਨੂੰ ਬਿਨਾਂ ਕਿਸੇ ਕਾਰਨ ਥਕਾ ਦਿੰਦੀਆਂ ਹਨ, ਕੌਮਾਂ ਦੀ ਮਿਹਨਤ ਅੱਗ ਦਾ ਬਾਲਣ ਹੈ।”

Jeremiah 51:58 (UKJV) Thus says the LORD of hosts; The broad walls of Babylon shall be utterly broken, and her high gates shall be burned with fire; and the people shall labour in vain, and the folk in the fire, and they shall be weary.

56ਇੱਕ ਵਿਨਾਸ਼ਕਾਰੀ ਬਾਬੇਲ ਦੇ ਵਿਰੁੱਧ ਆਵੇਗਾ; ਉਸ ਦੇ ਸੂਰਮੇ ਫੜ ਲਏ ਜਾਣਗੇ, ਅਤੇ ਉਹਨਾਂ ਦੇ ਧਣੁੱਖ ਤੋੜ ਦਿੱਤੇ ਜਾਣਗੇ। ਕਿਉਂਕਿ ਯਾਹਵੇਹ ਬਦਲਾ ਲੈਣ ਵਾਲਾ ਪਰਮੇਸ਼ਵਰ ਹੈ; ਉਹ ਪੂਰਾ ਮੋੜ ਦੇਵੇਗਾ।

57ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ,” ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸਰਬਸ਼ਕਤੀਮਾਨ ਦਾ ਯਾਹਵੇਹ ਹੈ।

58ਸਰਬਸ਼ਕਤੀਮਾਨ ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਬਾਬੇਲ ਦੀ ਮੋਟੀ ਕੰਧ ਨੂੰ ਪੱਧਰਾ ਕੀਤਾ ਜਾਵੇਗਾ ਅਤੇ ਉਸਦੇ ਉੱਚੇ ਦਰਵਾਜ਼ੇ ਅੱਗ ਲਗਾ ਦਿੱਤੇ ਜਾਣਗੇ; ਕੌਮਾਂ ਆਪਣੇ ਆਪ ਨੂੰ ਬਿਨਾਂ ਕਿਸੇ ਕਾਰਨ ਥਕਾ ਦਿੰਦੀਆਂ ਹਨ, ਕੌਮਾਂ ਦੀ ਮਿਹਨਤ ਅੱਗ ਦਾ ਬਾਲਣ ਹੈ।”

59ਇਹ ਉਹ ਸੰਦੇਸ਼ ਹੈ ਜੋ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੁੱਤਰ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਕਰਮਚਾਰੀ ਅਧਿਕਾਰੀ ਨੂੰ ਦਿੱਤਾ ਸੀ, ਜਦੋਂ ਉਹ ਆਪਣੇ ਰਾਜ ਦੇ ਚੌਥੇ ਸਾਲ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਬਾਬੇਲ ਨੂੰ ਗਿਆ ਸੀ।

60ਯਿਰਮਿਯਾਹ ਨੇ ਬਾਬੇਲ ਉੱਤੇ ਆਉਣ ਵਾਲੀਆਂ ਸਾਰੀਆਂ ਬਿਪਤਾਵਾਂ ਬਾਰੇ ਇੱਕ ਪੱਤਰੀ ਉੱਤੇ ਲਿਖਿਆ ਸੀ ਉਹ ਸਭ ਜੋ ਬਾਬੇਲ ਦੇ ਬਾਰੇ ਵਿੱਚ ਦਰਜ ਕੀਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.