8ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,
9ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੇ ਉਸਨੂੰ ਸਜ਼ਾ ਸੁਣਾਈ।
10ਉੱਥੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਦੇ ਸਾਹਮਣੇ ਮਾਰ ਦਿੱਤਾ। ਉਸਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
11ਤਦ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਵਿੱਚ ਲੈ ਗਿਆ ਜਿੱਥੇ ਉਸ ਨੇ ਉਸ ਨੂੰ ਮੌਤ ਦੇ ਦਿਨ ਤੱਕ ਕੈਦ ਵਿੱਚ ਰੱਖਿਆ।
12ਬਾਬੇਲ ਦੇ ਰਾਜਾ ਨਬੂਕਦਨੱਸਰ ਦੇ ਉਨ੍ਹੀਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ, ਸ਼ਾਹੀ ਪਹਿਰੇਦਾਰਾਂ ਦਾ ਸੈਨਾਪਤੀ ਨਬੂਜ਼ਰਦਾਨ, ਜੋ ਬਾਬੇਲ ਦੇ ਰਾਜੇ ਦੀ ਸੇਵਾ ਕਰਦਾ ਸੀ, ਯੇਰੂਸ਼ਲੇਮ ਵਿੱਚ ਆਇਆ।