ਯਿਰਮਿਯਾਹ 52

ਤਦ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਵਿੱਚ ਲੈ ਗਿਆ ਜਿੱਥੇ ਉਸ ਨੇ ਉਸ ਨੂੰ ਮੌਤ ਦੇ ਦਿਨ ਤੱਕ ਕੈਦ ਵਿੱਚ ਰੱਖਿਆ।

Jeremiah 52:11 (UKJV) Then he put out the eyes of Zedekiah; and the king of Babylon bound him in chains, and carried him to Babylon, and put him in prison till the day of his death.

9ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੇ ਉਸਨੂੰ ਸਜ਼ਾ ਸੁਣਾਈ।

10ਉੱਥੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਦੇ ਸਾਹਮਣੇ ਮਾਰ ਦਿੱਤਾ। ਉਸਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।

11ਤਦ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਵਿੱਚ ਲੈ ਗਿਆ ਜਿੱਥੇ ਉਸ ਨੇ ਉਸ ਨੂੰ ਮੌਤ ਦੇ ਦਿਨ ਤੱਕ ਕੈਦ ਵਿੱਚ ਰੱਖਿਆ।

12ਬਾਬੇਲ ਦੇ ਰਾਜਾ ਨਬੂਕਦਨੱਸਰ ਦੇ ਉਨ੍ਹੀਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ, ਸ਼ਾਹੀ ਪਹਿਰੇਦਾਰਾਂ ਦਾ ਸੈਨਾਪਤੀ ਨਬੂਜ਼ਰਦਾਨ, ਜੋ ਬਾਬੇਲ ਦੇ ਰਾਜੇ ਦੀ ਸੇਵਾ ਕਰਦਾ ਸੀ, ਯੇਰੂਸ਼ਲੇਮ ਵਿੱਚ ਆਇਆ।

13ਉਸਨੇ ਯਾਹਵੇਹ ਦੇ ਹੈਕਲ, ਸ਼ਾਹੀ ਮਹਿਲ ਅਤੇ ਯੇਰੂਸ਼ਲੇਮ ਦੇ ਸਾਰੇ ਘਰਾਂ ਨੂੰ ਅੱਗ ਲਗਾ ਦਿੱਤੀ। ਹਰ ਮਹੱਤਵਪੂਰਨ ਇਮਾਰਤ ਉਸ ਨੇ ਸਾੜ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.