10ਉੱਥੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਦੇ ਸਾਹਮਣੇ ਮਾਰ ਦਿੱਤਾ। ਉਸਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
11ਤਦ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬੇਲ ਵਿੱਚ ਲੈ ਗਿਆ ਜਿੱਥੇ ਉਸ ਨੇ ਉਸ ਨੂੰ ਮੌਤ ਦੇ ਦਿਨ ਤੱਕ ਕੈਦ ਵਿੱਚ ਰੱਖਿਆ।
12ਬਾਬੇਲ ਦੇ ਰਾਜਾ ਨਬੂਕਦਨੱਸਰ ਦੇ ਉਨ੍ਹੀਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ, ਸ਼ਾਹੀ ਪਹਿਰੇਦਾਰਾਂ ਦਾ ਸੈਨਾਪਤੀ ਨਬੂਜ਼ਰਦਾਨ, ਜੋ ਬਾਬੇਲ ਦੇ ਰਾਜੇ ਦੀ ਸੇਵਾ ਕਰਦਾ ਸੀ, ਯੇਰੂਸ਼ਲੇਮ ਵਿੱਚ ਆਇਆ।
13ਉਸਨੇ ਯਾਹਵੇਹ ਦੇ ਹੈਕਲ, ਸ਼ਾਹੀ ਮਹਿਲ ਅਤੇ ਯੇਰੂਸ਼ਲੇਮ ਦੇ ਸਾਰੇ ਘਰਾਂ ਨੂੰ ਅੱਗ ਲਗਾ ਦਿੱਤੀ। ਹਰ ਮਹੱਤਵਪੂਰਨ ਇਮਾਰਤ ਉਸ ਨੇ ਸਾੜ ਦਿੱਤੀ।
14ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯੇਰੂਸ਼ਲੇਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।