17ਕਸਦੀਆਂ ਨੇ ਕਾਂਸੀ ਦੇ ਥੰਮ੍ਹਾਂ, ਖੰਭਿਆਂ ਅਤੇ ਕਾਂਸੀ ਦੇ ਸਮੁੰਦਰ ਨੂੰ ਤੋੜ ਦਿੱਤਾ ਜੋ ਯਾਹਵੇਹ ਦੇ ਭਵਨ ਵਿੱਚ ਸਨ ਅਤੇ ਉਹ ਸਾਰਾ ਪਿੱਤਲ ਬਾਬੇਲ ਦੇਸ਼ ਵਿੱਚ ਲੈ ਗਏ।
18ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।
19ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਕਟੋਰੇ, ਧੂਪਦਾਨ, ਛਿੜਕਣ ਵਾਲੇ ਕਟੋਰੇ, ਬਰਤਨ, ਸ਼ਮਾਦਾਨ, ਪਕਵਾਨ ਅਤੇ ਪੀਣ ਦੀਆਂ ਭੇਟਾਂ ਲਈ ਵਰਤੇ ਗਏ, ਕਟੋਰੇ ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।
20ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਬਲਦਾਂ, ਅਤੇ ਕੁਰਸੀਆਂ ਜਿਨ੍ਹਾਂ ਨੂੰ ਰਾਜਾ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਅਤੇ ਘੇਰੇ ਵਿੱਚ ਬਾਰਾਂ ਹੱਥ ਸੀ। ਹਰ ਇੱਕ ਚਾਰ ਉਂਗਲਾਂ ਮੋਟਾ ਅਤੇ ਖੋਖਲਾ ਸੀ।