ਯਿਰਮਿਯਾਹ 52

ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਬਲਦਾਂ, ਅਤੇ ਕੁਰਸੀਆਂ ਜਿਨ੍ਹਾਂ ਨੂੰ ਰਾਜਾ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

Jeremiah 52:20 (UKJV) The two pillars, one sea, and twelve brazen bulls that were under the bases, which king Solomon had made in the house of the LORD: the brass of all these vessels was without weight.

18ਅਤੇ ਉਹ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਲੈ ਗਏ।

19ਸ਼ਾਹੀ ਪਹਿਰੇਦਾਰਾਂ ਦੇ ਅਧਿਕਾਰੀਆਂ ਨੇ ਕਟੋਰੇ, ਧੂਪਦਾਨ, ਛਿੜਕਣ ਵਾਲੇ ਕਟੋਰੇ, ਬਰਤਨ, ਸ਼ਮਾਦਾਨ, ਪਕਵਾਨ ਅਤੇ ਪੀਣ ਦੀਆਂ ਭੇਟਾਂ ਲਈ ਵਰਤੇ ਗਏ, ਕਟੋਰੇ ਉਹ ਸਭ ਕੁਝ ਜੋ ਸ਼ੁੱਧ ਸੋਨੇ ਜਾਂ ਚਾਂਦੀ ਦੇ ਬਣੇ ਹੋਏ ਸਨ ਲੈ ਗਏ।

20ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਬਲਦਾਂ, ਅਤੇ ਕੁਰਸੀਆਂ ਜਿਨ੍ਹਾਂ ਨੂੰ ਰਾਜਾ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਅਤੇ ਘੇਰੇ ਵਿੱਚ ਬਾਰਾਂ ਹੱਥ ਸੀ। ਹਰ ਇੱਕ ਚਾਰ ਉਂਗਲਾਂ ਮੋਟਾ ਅਤੇ ਖੋਖਲਾ ਸੀ।

22ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰੇ ਥੰਮ੍ਹ ਉੱਤੇ ਵੀ ਇਸੇ ਤਰ੍ਹਾਂ ਅਨਾਰ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.