ਯਿਰਮਿਯਾਹ 52

ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰੇ ਥੰਮ੍ਹ ਉੱਤੇ ਵੀ ਇਸੇ ਤਰ੍ਹਾਂ ਅਨਾਰ ਸਨ।

Jeremiah 52:22 (UKJV) And a capital of brass was upon it; and the height of one capital was five cubits, with network and pomegranates upon the capitals round about, all of brass. The second pillar also and the pomegranates were like unto these.

20ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਬਲਦਾਂ, ਅਤੇ ਕੁਰਸੀਆਂ ਜਿਨ੍ਹਾਂ ਨੂੰ ਰਾਜਾ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।

21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਅਤੇ ਘੇਰੇ ਵਿੱਚ ਬਾਰਾਂ ਹੱਥ ਸੀ। ਹਰ ਇੱਕ ਚਾਰ ਉਂਗਲਾਂ ਮੋਟਾ ਅਤੇ ਖੋਖਲਾ ਸੀ।

22ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰੇ ਥੰਮ੍ਹ ਉੱਤੇ ਵੀ ਇਸੇ ਤਰ੍ਹਾਂ ਅਨਾਰ ਸਨ।

23ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।

24ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.