21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਅਤੇ ਘੇਰੇ ਵਿੱਚ ਬਾਰਾਂ ਹੱਥ ਸੀ। ਹਰ ਇੱਕ ਚਾਰ ਉਂਗਲਾਂ ਮੋਟਾ ਅਤੇ ਖੋਖਲਾ ਸੀ।
22ਉਸ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਸਰੇ ਥੰਮ੍ਹ ਉੱਤੇ ਵੀ ਇਸੇ ਤਰ੍ਹਾਂ ਅਨਾਰ ਸਨ।
23ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।
24ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।
25ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।