ਯਿਰਮਿਯਾਹ 52

ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

Jeremiah 52:25 (UKJV) He took also out of the city an eunuch, which had the charge of the men of war; and seven men of them that were near the king's person, which were found in the city; and the principal scribe of the host, who mustered the people of the land; and threescore men of the people of the land, that were found in the midst of the city.

23ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।

24ਪਹਿਰੇਦਾਰਾਂ ਦੇ ਸਰਦਾਰ ਨੇ ਮੁੱਖ ਜਾਜਕ ਸਰਾਯਾਹ, ਸਫ਼ਨਯਾਹ ਜਾਜਕ ਅਤੇ ਤਿੰਨ ਦਰਬਾਨਾਂ ਨੂੰ ਕੈਦੀ ਬਣਾ ਲਿਆ।

25ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਲੜਨ ਵਾਲਿਆ ਸੂਰਮਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਪੰਜ ਸ਼ਾਹੀ ਸਲਾਹਕਾਰਾਂ ਨੂੰ ਵੀ ਲਿਆ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ਼ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ਼ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।

26ਸੈਨਾਪਤੀ ਨਬੂਜ਼ਰਦਾਨ ਉਹਨਾਂ ਸਾਰਿਆਂ ਨੂੰ ਲੈ ਕੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲੈ ਆਇਆ।

27ਉੱਥੇ ਹਮਾਥ ਦੇ ਦੇਸ਼ ਵਿੱਚ ਰਿਬਲਾਹ ਵਿੱਚ ਰਾਜੇ ਨੇ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਲਈ ਯਹੂਦਾਹ ਆਪਣੀ ਧਰਤੀ ਤੋਂ ਦੂਰ, ਗ਼ੁਲਾਮੀ ਵਿੱਚ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.