26ਸੈਨਾਪਤੀ ਨਬੂਜ਼ਰਦਾਨ ਉਹਨਾਂ ਸਾਰਿਆਂ ਨੂੰ ਲੈ ਕੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲੈ ਆਇਆ।
27ਉੱਥੇ ਹਮਾਥ ਦੇ ਦੇਸ਼ ਵਿੱਚ ਰਿਬਲਾਹ ਵਿੱਚ ਰਾਜੇ ਨੇ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਲਈ ਯਹੂਦਾਹ ਆਪਣੀ ਧਰਤੀ ਤੋਂ ਦੂਰ, ਗ਼ੁਲਾਮੀ ਵਿੱਚ ਚਲਾ ਗਿਆ।
28ਇਹ ਉਹਨਾਂ ਲੋਕਾਂ ਦੀ ਗਿਣਤੀ ਹੈ ਜਿਨ੍ਹਾਂ ਨੂੰ ਨਬੂਕਦਨੱਸਰ ਨੇ ਗ਼ੁਲਾਮੀ ਵਿੱਚ ਲਿਆਂਦਾ: ਸੱਤਵੇਂ ਸਾਲ ਵਿੱਚ, 3,023 ਯਹੂਦੀ;
29ਨਬੂਕਦਨੱਸਰ ਦੇ ਅਠਾਰਵੇਂ ਸਾਲ ਵਿੱਚ, ਯੇਰੂਸ਼ਲੇਮ ਤੋਂ 832 ਲੋਕ;
30ਨਬੂਕਦਨੱਸਰ ਦੇ ਤੇਈਵੇਂ ਸਾਲ, ਨਬੂਜ਼ਰਦਾਨ ਪਹਿਰੇਦਾਰਾ ਦਾ ਸਰਦਾਰ 745 ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਕੁੱਲ ਮਿਲਾ ਕੇ 4,600 ਲੋਕ ਸਨ।