ਯਿਰਮਿਯਾਹ 52

ਇਹ ਯਾਹਵੇਹ ਦੇ ਗੁੱਸੇ ਦੇ ਕਾਰਨ ਸੀ ਕਿ ਇਹ ਸਭ ਕੁਝ ਯੇਰੂਸ਼ਲੇਮ ਅਤੇ ਯਹੂਦਾਹ ਨਾਲ ਵਾਪਰਿਆ, ਅਤੇ ਅੰਤ ਵਿੱਚ ਉਸਨੇ ਉਹਨਾਂ ਨੂੰ ਆਪਣੀ ਮੌਜ਼ੂਦਗੀ ਤੋਂ ਬਾਹਰ ਕੱਢ ਦਿੱਤਾ। ਹੁਣ ਸਿਦਕੀਯਾਹ ਨੇ ਬਾਬੇਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।

Jeremiah 52:3 (UKJV) For through the anger of the LORD it came to pass in Jerusalem and Judah, till he had cast them out from his presence, that Zedekiah rebelled against the king of Babylon.

1ਸਿਦਕੀਯਾਹ ਇੱਕੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਮੂਤਲ ਸੀ ਉਹ ਲਿਬਨਾਹ ਨਗਰ ਤੋਂ ਸੀ ਅਤੇ ਯਿਰਮਿਯਾਹ ਦੀ ਧੀ ਸੀ।

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਜਿਵੇਂ ਯਹੋਯਾਕੀਮ ਨੇ ਕੀਤੀ ਸੀ।

3ਇਹ ਯਾਹਵੇਹ ਦੇ ਗੁੱਸੇ ਦੇ ਕਾਰਨ ਸੀ ਕਿ ਇਹ ਸਭ ਕੁਝ ਯੇਰੂਸ਼ਲੇਮ ਅਤੇ ਯਹੂਦਾਹ ਨਾਲ ਵਾਪਰਿਆ, ਅਤੇ ਅੰਤ ਵਿੱਚ ਉਸਨੇ ਉਹਨਾਂ ਨੂੰ ਆਪਣੀ ਮੌਜ਼ੂਦਗੀ ਤੋਂ ਬਾਹਰ ਕੱਢ ਦਿੱਤਾ। ਹੁਣ ਸਿਦਕੀਯਾਹ ਨੇ ਬਾਬੇਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।

4ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਹਨਾਂ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਕੀਤੀ।

5ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.