ਯਿਰਮਿਯਾਹ 52

ਉਸ ਨੇ ਉਸ ਨਾਲ ਪਿਆਰ ਨਾਲ ਗੱਲ ਕੀਤੀ ਅਤੇ ਉਸ ਨੂੰ ਬਾਕੀ ਰਾਜਿਆਂ ਨਾਲੋਂ ਉੱਚਾ ਸਨਮਾਨ ਦਿੱਤਾ ਜੋ ਬਾਬੇਲ ਵਿੱਚ ਉਸ ਦੇ ਨਾਲ ਸਨ।

Jeremiah 52:32 (UKJV) And spoke kindly unto him, and set his throne above the throne of the kings that were with him in Babylon,

30ਨਬੂਕਦਨੱਸਰ ਦੇ ਤੇਈਵੇਂ ਸਾਲ, ਨਬੂਜ਼ਰਦਾਨ ਪਹਿਰੇਦਾਰਾ ਦਾ ਸਰਦਾਰ 745 ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਕੁੱਲ ਮਿਲਾ ਕੇ 4,600 ਲੋਕ ਸਨ।

31ਯਹੂਦਾਹ ਦੇ ਰਾਜੇ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ, ਜਿਸ ਸਾਲ ਆਵੇਲ-ਮਾਰਦੂਕ ਬਾਬੇਲ ਦਾ ਰਾਜਾ ਬਣਿਆ, ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ, ਉਸਨੇ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਤੋਂ ਰਿਹਾ ਕਰ ਦਿੱਤਾ।

32ਉਸ ਨੇ ਉਸ ਨਾਲ ਪਿਆਰ ਨਾਲ ਗੱਲ ਕੀਤੀ ਅਤੇ ਉਸ ਨੂੰ ਬਾਕੀ ਰਾਜਿਆਂ ਨਾਲੋਂ ਉੱਚਾ ਸਨਮਾਨ ਦਿੱਤਾ ਜੋ ਬਾਬੇਲ ਵਿੱਚ ਉਸ ਦੇ ਨਾਲ ਸਨ।

33ਇਸ ਲਈ ਯਹੋਯਾਕੀਨ ਨੇ ਜੇਲ੍ਹ ਦੇ ਕੱਪੜੇ ਲਾਹ ਸੁੱਟੇ ਅਤੇ ਸਾਰੀ ਉਮਰ ਰਾਜੇ ਦੇ ਮੇਜ਼ ਉੱਤੇ ਖਾਧਾ।

34ਬਾਬੇਲ ਦਾ ਰਾਜਾ ਯਹੋਯਾਕੀਨ ਨੂੰ ਜਿੰਨਾ ਚਿਰ ਉਹ ਜਿਉਂਦਾ ਰਿਹਾ, ਉਸਦੀ ਮੌਤ ਦੇ ਦਿਨ ਤੀਕ, ਹਰ ਰੋਜ਼ ਇੱਕ ਨਿਯਮਤ ਭੱਤਾ ਦਿੰਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.