ਯਿਰਮਿਯਾਹ 52

ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਹਨਾਂ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਕੀਤੀ।

Jeremiah 52:4 (UKJV) And it came to pass in the ninth year of his reign, in the tenth month, in the tenth day of the month, that Nebuchadrezzar king of Babylon came, he and all his army, against Jerusalem, and pitched against it, and built forts against it round about.

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਜਿਵੇਂ ਯਹੋਯਾਕੀਮ ਨੇ ਕੀਤੀ ਸੀ।

3ਇਹ ਯਾਹਵੇਹ ਦੇ ਗੁੱਸੇ ਦੇ ਕਾਰਨ ਸੀ ਕਿ ਇਹ ਸਭ ਕੁਝ ਯੇਰੂਸ਼ਲੇਮ ਅਤੇ ਯਹੂਦਾਹ ਨਾਲ ਵਾਪਰਿਆ, ਅਤੇ ਅੰਤ ਵਿੱਚ ਉਸਨੇ ਉਹਨਾਂ ਨੂੰ ਆਪਣੀ ਮੌਜ਼ੂਦਗੀ ਤੋਂ ਬਾਹਰ ਕੱਢ ਦਿੱਤਾ। ਹੁਣ ਸਿਦਕੀਯਾਹ ਨੇ ਬਾਬੇਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।

4ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਹਨਾਂ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਕੀਤੀ।

5ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ।

6ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.