ਯਿਰਮਿਯਾਹ 52

ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ।

Jeremiah 52:5 (UKJV) So the city was besieged unto the eleventh year of king Zedekiah.

3ਇਹ ਯਾਹਵੇਹ ਦੇ ਗੁੱਸੇ ਦੇ ਕਾਰਨ ਸੀ ਕਿ ਇਹ ਸਭ ਕੁਝ ਯੇਰੂਸ਼ਲੇਮ ਅਤੇ ਯਹੂਦਾਹ ਨਾਲ ਵਾਪਰਿਆ, ਅਤੇ ਅੰਤ ਵਿੱਚ ਉਸਨੇ ਉਹਨਾਂ ਨੂੰ ਆਪਣੀ ਮੌਜ਼ੂਦਗੀ ਤੋਂ ਬਾਹਰ ਕੱਢ ਦਿੱਤਾ। ਹੁਣ ਸਿਦਕੀਯਾਹ ਨੇ ਬਾਬੇਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।

4ਇਸ ਲਈ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ। ਉਹਨਾਂ ਨੇ ਸ਼ਹਿਰ ਦੇ ਬਾਹਰ ਡੇਰੇ ਲਾਏ ਅਤੇ ਚਾਰੇ ਪਾਸੇ ਘੇਰਾਬੰਦੀ ਕੀਤੀ।

5ਰਾਜੇ ਸਿਦਕੀਯਾਹ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਨੂੰ ਘੇਰਾਬੰਦੀ ਵਿੱਚ ਰੱਖਿਆ ਗਿਆ।

6ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

7ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.