ਯਿਰਮਿਯਾਹ 52

ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

Jeremiah 52:8 (UKJV) But the army of the Chaldeans pursued after the king, and overtook Zedekiah in the plains of Jericho; and all his army was scattered from him.

6ਚੌਥੇ ਮਹੀਨੇ ਦੇ ਨੌਵੇਂ ਦਿਨ ਤੱਕ ਸ਼ਹਿਰ ਵਿੱਚ ਕਾਲ ਇੰਨਾ ਭਿਆਨਕ ਹੋ ਗਿਆ ਸੀ ਕਿ ਲੋਕਾਂ ਦੇ ਖਾਣ ਲਈ ਭੋਜਨ ਨਹੀਂ ਸੀ।

7ਤਦ ਸ਼ਹਿਰ ਦੀ ਕੰਧ ਢਾਹ ਦਿੱਤੀ ਗਈ ਅਤੇ ਸਾਰੀ ਫ਼ੌਜ ਰਾਤ ਨੂੰ ਰਾਜੇ ਦੇ ਬਾਗ਼ ਦੇ ਕੋਲ ਦੋ ਕੰਧਾਂ ਦੇ ਵਿਚਕਾਰਲੇ ਫਾਟਕ ਵਿੱਚੋਂ ਭੱਜ ਗਈ, ਭਾਵੇਂ ਬਾਬੇਲ ਦੇ ਲੋਕ ਸ਼ਹਿਰ ਨੂੰ ਘੇਰ ਰਹੇ ਸਨ। ਉਹ ਅਰਾਬਾਹ ਵੱਲ ਭੱਜੇ,

8ਪਰ ਕਸਦੀਆਂ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਸਨੂੰ ਫੜ ਲਿਆ। ਉਹ ਦੇ ਸਾਰੇ ਸਿਪਾਹੀ ਉਸ ਤੋਂ ਵੱਖ ਹੋ ਗਏ ਅਤੇ ਖਿੰਡ ਗਏ,

9ਅਤੇ ਉਹ ਫੜਿਆ ਗਿਆ। ਉਸਨੂੰ ਹਮਾਥ ਦੀ ਧਰਤੀ ਵਿੱਚ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਕੋਲ ਲਿਜਾਇਆ ਗਿਆ, ਜਿੱਥੇ ਉਸਨੇ ਉਸਨੂੰ ਸਜ਼ਾ ਸੁਣਾਈ।

10ਉੱਥੇ ਰਿਬਲਾਹ ਵਿੱਚ ਬਾਬੇਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਦੇ ਸਾਹਮਣੇ ਮਾਰ ਦਿੱਤਾ। ਉਸਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.