ਯਿਰਮਿਯਾਹ 6

ਉਹਨਾਂ ਨੇ ਮੇਰੇ ਲੋਕਾਂ ਦੇ ਜ਼ਖਮਾਂ ਨੂੰ ਇਸ ਤਰ੍ਹਾਂ ਚੰਗਾ ਕੀਤਾ ਹੈ, ਜਿਵੇਂ ਕਿ ਉਹ ਗੰਭੀਰ ਨਹੀਂ ਸਨ। ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

Jeremiah 6:14 (UKJV) They have healed also the hurt of the daughter of my people slightly, saying, Peace, peace; when there is no peace.

12ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਪਤਨੀਆਂ ਵੀ, ਮੈਂ ਆਪਣਾ ਹੱਥ ਦੇਸ਼ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ,” ਯਾਹਵੇਹ ਦਾ ਇਹ ਵਾਕ ਹੈ।

13“ਛੋਟੇ ਤੋਂ ਲੈ ਕੇ ਵੱਡੇ ਤੱਕ, ਸਾਰੇ ਲਾਭ ਦੇ ਲਾਲਚੀ ਹਨ; ਅਤੇ ਨਬੀਆਂ ਤੋਂ ਲੈ ਕੇ ਜਾਜਕਾਂ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

14ਉਹਨਾਂ ਨੇ ਮੇਰੇ ਲੋਕਾਂ ਦੇ ਜ਼ਖਮਾਂ ਨੂੰ ਇਸ ਤਰ੍ਹਾਂ ਚੰਗਾ ਕੀਤਾ ਹੈ, ਜਿਵੇਂ ਕਿ ਉਹ ਗੰਭੀਰ ਨਹੀਂ ਸਨ। ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

15ਕੀ ਉਹ ਆਪਣੇ ਘਿਣਾਉਣੇ ਚਾਲ-ਚਲਣ ਤੋਂ ਸ਼ਰਮਿੰਦਾ ਹਨ? ਨਹੀਂ, ਉਹਨਾਂ ਨੂੰ ਕੋਈ ਸ਼ਰਮ ਨਹੀਂ ਹੈ; ਉਹਨਾਂ ਨੂੰ ਸੰਘਣਾ ਵੀ ਨਹੀਂ ਆਉਂਦਾ। ਇਸ ਲਈ ਉਹ ਡਿੱਗੇ ਹੋਏ ਲੋਕਾਂ ਵਿੱਚ ਡਿੱਗਣਗੇ; ਜਦੋਂ ਮੈਂ ਉਹਨਾਂ ਨੂੰ ਸਜ਼ਾ ਦੇਵਾਂਗਾ ਤਾਂ ਉਹ ਹੇਠਾਂ ਲਿਆਏ ਜਾਣਗੇ,” ਯਾਹਵੇਹ ਆਖਦਾ ਹੈ।

16ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਚੌਰਾਹੇ ਤੇ ਖਲੋਵੋ ਅਤੇ ਵੇਖੋ; ਪ੍ਰਾਚੀਨ ਮਾਰਗਾਂ ਨੂੰ ਪੁੱਛੋ, ਚੰਗਾ ਰਸਤਾ ਕਿੱਥੇ ਹੈ, ਉਸ ਉੱਤੇ ਚੱਲੋ, ਅਤੇ ਤੁਸੀਂ ਆਪਣੀਆਂ ਰੂਹਾਂ ਵਿੱਚ ਆਰਾਮ ਪਾਓਗੇ। ਪਰ ਤੁਸੀਂ ਕਿਹਾ, ‘ਅਸੀਂ ਇਸ ਵਿੱਚ ਨਹੀਂ ਚੱਲਾਂਗੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.