ਯਿਰਮਿਯਾਹ 6

ਮੈਂ ਤੁਹਾਡੇ ਉੱਤੇ ਪਹਿਰੇਦਾਰ ਨਿਯੁਕਤ ਕੀਤਾ ਅਤੇ ਕਿਹਾ, ‘ਤੁਰ੍ਹੀ ਦੀ ਆਵਾਜ਼ ਨੂੰ ਸੁਣੋ!’ ਪਰ ਤੁਸੀਂ ਕਿਹਾ, ‘ਅਸੀਂ ਨਹੀਂ ਸੁਣਾਂਗੇ।’

Jeremiah 6:17 (UKJV) Also I set watchmen over you, saying, Hearken to the sound of the trumpet. But they said, We will not hearken.

15ਕੀ ਉਹ ਆਪਣੇ ਘਿਣਾਉਣੇ ਚਾਲ-ਚਲਣ ਤੋਂ ਸ਼ਰਮਿੰਦਾ ਹਨ? ਨਹੀਂ, ਉਹਨਾਂ ਨੂੰ ਕੋਈ ਸ਼ਰਮ ਨਹੀਂ ਹੈ; ਉਹਨਾਂ ਨੂੰ ਸੰਘਣਾ ਵੀ ਨਹੀਂ ਆਉਂਦਾ। ਇਸ ਲਈ ਉਹ ਡਿੱਗੇ ਹੋਏ ਲੋਕਾਂ ਵਿੱਚ ਡਿੱਗਣਗੇ; ਜਦੋਂ ਮੈਂ ਉਹਨਾਂ ਨੂੰ ਸਜ਼ਾ ਦੇਵਾਂਗਾ ਤਾਂ ਉਹ ਹੇਠਾਂ ਲਿਆਏ ਜਾਣਗੇ,” ਯਾਹਵੇਹ ਆਖਦਾ ਹੈ।

16ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਚੌਰਾਹੇ ਤੇ ਖਲੋਵੋ ਅਤੇ ਵੇਖੋ; ਪ੍ਰਾਚੀਨ ਮਾਰਗਾਂ ਨੂੰ ਪੁੱਛੋ, ਚੰਗਾ ਰਸਤਾ ਕਿੱਥੇ ਹੈ, ਉਸ ਉੱਤੇ ਚੱਲੋ, ਅਤੇ ਤੁਸੀਂ ਆਪਣੀਆਂ ਰੂਹਾਂ ਵਿੱਚ ਆਰਾਮ ਪਾਓਗੇ। ਪਰ ਤੁਸੀਂ ਕਿਹਾ, ‘ਅਸੀਂ ਇਸ ਵਿੱਚ ਨਹੀਂ ਚੱਲਾਂਗੇ।’

17ਮੈਂ ਤੁਹਾਡੇ ਉੱਤੇ ਪਹਿਰੇਦਾਰ ਨਿਯੁਕਤ ਕੀਤਾ ਅਤੇ ਕਿਹਾ, ‘ਤੁਰ੍ਹੀ ਦੀ ਆਵਾਜ਼ ਨੂੰ ਸੁਣੋ!’ ਪਰ ਤੁਸੀਂ ਕਿਹਾ, ‘ਅਸੀਂ ਨਹੀਂ ਸੁਣਾਂਗੇ।’

18ਇਸ ਲਈ ਹੇ ਕੌਮੋ, ਤੁਸੀਂ ਸੁਣੋ; ਤੁਸੀਂ ਗਵਾਹ ਹੋ, ਵੇਖੋ ਕਿ ਉਹਨਾਂ ਉੱਤੇ ਕੀ ਹੋਣ ਵਾਲਾ ਹੈ।

19ਹੇ ਧਰਤੀ ਸੁਣ! ਮੈਂ ਇਹ ਲੋਕਾਂ ਉੱਤੇ ਤਬਾਹੀ ਲਿਆ ਰਿਹਾ ਹਾਂ, ਉਹਨਾਂ ਦੀਆਂ ਯੋਜਨਾਵਾਂ ਦਾ ਫਲ, ਕਿਉਂਕਿ ਉਹਨਾਂ ਨੇ ਮੇਰੀਆਂ ਗੱਲਾਂ ਨੂੰ ਨਹੀਂ ਸੁਣਿਆ ਅਤੇ ਮੇਰੀ ਬਿਵਸਥਾ ਨੂੰ ਰੱਦ ਕਰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.