ਯਿਰਮਿਯਾਹ 6

ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਦੇਖੋ, ਇੱਕ ਫ਼ੌਜ ਉੱਤਰ ਦੀ ਧਰਤੀ ਤੋਂ ਆ ਰਹੀ ਹੈ; ਇੱਕ ਮਹਾਨ ਕੌਮ ਨੂੰ ਧਰਤੀ ਦੇ ਸਿਰੇ ਤੋਂ ਭੜਕਾਇਆ ਜਾ ਰਿਹਾ ਹੈ।

Jeremiah 6:22 (UKJV) Thus says the LORD, Behold, a people comes from the north country, and a great nation shall be raised from the sides of the earth.

20ਮੈਨੂੰ ਸ਼ੀਬਾ ਦੀ ਧੂਪ ਦੀ ਕੀ ਪਰਵਾਹ ਹੈ, ਜਾਂ ਦੂਰ ਦੇਸ਼ ਤੋਂ ਮਿੱਠੀ ਖੁਸ਼ਬੋਆਂ ਦੀ? ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ; ਤੁਹਾਡੀਆਂ ਕੁਰਬਾਨੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।”

21ਇਸ ਲਈ ਯਾਹਵੇਹ ਇਹ ਆਖਦਾ ਹੈ: “ਮੈਂ ਇਹ ਲੋਕਾਂ ਅੱਗੇ ਰੁਕਾਵਟਾਂ ਪਾਵਾਂਗਾ। ਮਾਪੇ ਅਤੇ ਬੱਚੇ ਉਸ ਤੋਂ ਇੱਕੋ ਜਿਹੀ ਠੋਕਰ ਖਾਣਗੇ; ਗੁਆਂਢੀ ਅਤੇ ਦੋਸਤ ਨਸ਼ਟ ਹੋ ਜਾਣਗੇ।”

22ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਦੇਖੋ, ਇੱਕ ਫ਼ੌਜ ਉੱਤਰ ਦੀ ਧਰਤੀ ਤੋਂ ਆ ਰਹੀ ਹੈ; ਇੱਕ ਮਹਾਨ ਕੌਮ ਨੂੰ ਧਰਤੀ ਦੇ ਸਿਰੇ ਤੋਂ ਭੜਕਾਇਆ ਜਾ ਰਿਹਾ ਹੈ।

23ਉਹਨਾਂ ਨੇ ਧਨੁਸ਼ ਅਤੇ ਬਰਛੇ ਫੜ੍ਹੇ ਹੋਏ ਹਨ; ਉਹ ਬੇਰਹਿਮ ਹਨ ਅਤੇ ਕੋਈ ਰਹਿਮ ਨਹੀਂ ਕਰਦੇ। ਉਹ ਆਪਣੇ ਘੋੜਿਆਂ ਤੇ ਸਵਾਰ ਹੁੰਦੇ ਹੋਏ ਗਰਜਦੇ ਸਮੁੰਦਰ ਵਾਂਗ ਆਵਾਜ਼ਾਂ ਮਾਰਦੇ ਹਨ। ਉਹ ਲੜਾਕਿਆਂ ਵਾਂਗ ਲੜਨ ਲਈ ਆਉਂਦੇ ਹਨ ਸੀਯੋਨ ਦੀ ਧੀਏ, ਤੇਰੇ ਉੱਤੇ ਹਮਲਾ ਕਰਨ ਲਈ ਆਉਂਦੇ ਹਨ।”

24ਅਸੀਂ ਉਹਨਾਂ ਬਾਰੇ ਸੁਣਿਆ ਹੈ, ਅਤੇ ਸਾਡੇ ਹੱਥ ਢਿੱਲੇ ਪੈ ਗਏ ਹਨ। ਦੁੱਖ ਨੇ ਸਾਨੂੰ ਜਕੜ ਲਿਆ ਹੈ, ਜਿਵੇਂ ਇੱਕ ਜਣੇਪੇ ਵਾਲੀ ਔਰਤ ਦਾ ਦੁੱਖ ਹੁੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.