9“ ‘ਕੀ ਤੁਸੀਂ ਚੋਰੀ ਅਤੇ ਕਤਲ ਕਰੋਗੇ, ਵਿਭਚਾਰ ਅਤੇ ਝੂਠ ਬੋਲੋਗੇ, ਬਆਲ ਲਈ ਧੂਪ ਧੁਖਾਓਗੇ ਅਤੇ ਹੋਰ ਦੇਵਤਿਆਂ ਦਾ ਪਿੱਛੇ ਚਲੋਗੇ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
10ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?
11ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ, ਤੁਹਾਡੇ ਲਈ ਲੁਟੇਰਿਆਂ ਦਾ ਅੱਡਾ ਬਣ ਗਿਆ ਹੈ? ਪਰ ਮੈਂ ਦੇਖ ਰਿਹਾ ਹਾਂ! ਯਾਹਵੇਹ ਦਾ ਵਾਕ ਹੈ।
12“ ‘ਹੁਣ ਸ਼ੀਲੋਹ ਵਿੱਚ ਉਸ ਥਾਂ ਤੇ ਜਾਓ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਲਈ ਇੱਕ ਨਿਵਾਸ ਬਣਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਕਾਰਨ ਉਸ ਨਾਲ ਕੀ ਕੀਤਾ ਸੀ।
13ਜਦੋਂ ਤੁਸੀਂ ਇਹ ਸਭ ਕੁਝ ਕਰ ਰਹੇ ਸੀ, ਯਾਹਵੇਹ ਦਾ ਵਾਕ ਹੈ, ਮੈਂ ਤੁਹਾਡੇ ਨਾਲ ਵਾਰ-ਵਾਰ ਗੱਲ ਕੀਤੀ, ਪਰ ਤੁਸੀਂ ਨਾ ਸੁਣੀ; ਮੈਂ ਤੁਹਾਨੂੰ ਬੁਲਾਇਆ, ਪਰ ਤੁਸੀਂ ਜਵਾਬ ਨਹੀਂ ਦਿੱਤਾ।