ਯਿਰਮਿਯਾਹ 7

ਜਦੋਂ ਤੁਸੀਂ ਇਹ ਸਭ ਕੁਝ ਕਰ ਰਹੇ ਸੀ, ਯਾਹਵੇਹ ਦਾ ਵਾਕ ਹੈ, ਮੈਂ ਤੁਹਾਡੇ ਨਾਲ ਵਾਰ-ਵਾਰ ਗੱਲ ਕੀਤੀ, ਪਰ ਤੁਸੀਂ ਨਾ ਸੁਣੀ; ਮੈਂ ਤੁਹਾਨੂੰ ਬੁਲਾਇਆ, ਪਰ ਤੁਸੀਂ ਜਵਾਬ ਨਹੀਂ ਦਿੱਤਾ।

Jeremiah 7:13 (UKJV) And now, because all of you have done all these works, says the LORD, and I spoke unto you, rising up early and speaking, but all of you heard not; and I called you, but all of you answered not;

11ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ, ਤੁਹਾਡੇ ਲਈ ਲੁਟੇਰਿਆਂ ਦਾ ਅੱਡਾ ਬਣ ਗਿਆ ਹੈ? ਪਰ ਮੈਂ ਦੇਖ ਰਿਹਾ ਹਾਂ! ਯਾਹਵੇਹ ਦਾ ਵਾਕ ਹੈ।

12“ ‘ਹੁਣ ਸ਼ੀਲੋਹ ਵਿੱਚ ਉਸ ਥਾਂ ਤੇ ਜਾਓ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਲਈ ਇੱਕ ਨਿਵਾਸ ਬਣਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਕਾਰਨ ਉਸ ਨਾਲ ਕੀ ਕੀਤਾ ਸੀ।

13ਜਦੋਂ ਤੁਸੀਂ ਇਹ ਸਭ ਕੁਝ ਕਰ ਰਹੇ ਸੀ, ਯਾਹਵੇਹ ਦਾ ਵਾਕ ਹੈ, ਮੈਂ ਤੁਹਾਡੇ ਨਾਲ ਵਾਰ-ਵਾਰ ਗੱਲ ਕੀਤੀ, ਪਰ ਤੁਸੀਂ ਨਾ ਸੁਣੀ; ਮੈਂ ਤੁਹਾਨੂੰ ਬੁਲਾਇਆ, ਪਰ ਤੁਸੀਂ ਜਵਾਬ ਨਹੀਂ ਦਿੱਤਾ।

14ਇਸ ਲਈ, ਜੋ ਮੈਂ ਸ਼ੀਲੋਹ ਨਾਲ ਕੀਤਾ, ਮੈਂ ਹੁਣ ਉਸ ਘਰ ਨਾਲ ਕਰਾਂਗਾ ਜੋ ਮੇਰੇ ਨਾਮ ਦਾ ਅਖਵਾਉਂਦਾ ਸੀ, ਜਿਸ ਭਵਨ ਉੱਤੇ ਤੁਸੀਂ ਭਰੋਸਾ ਕਰਦੇ ਹੋ, ਉਹ ਜਗ੍ਹਾ ਜੋ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ।

15ਮੈਂ ਤੁਹਾਨੂੰ ਆਪਣੀ ਹਜ਼ੂਰੀ ਤੋਂ ਬਾਹਰ ਕੱਢ ਦਿਆਂਗਾ, ਜਿਵੇਂ ਮੈਂ ਤੁਹਾਡੇ ਸਾਰੇ ਇਸਰਾਏਲੀਆਂ ਭਰਾਵਾਂ ਨੂੰ, ਇਫ਼ਰਾਈਮ ਦੇ ਲੋਕਾਂ ਨੂੰ ਕੀਤਾ ਸੀ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.