ਯਿਰਮਿਯਾਹ 7

“ਇਸ ਲਈ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੋ ਅਤੇ ਨਾ ਹੀ ਉਹਨਾਂ ਲਈ ਕੋਈ ਆਵਾਜ਼ ਚੱਕੋ, ਨਾ ਬੇਨਤੀ ਕਰੋ; ਨਾ ਮੇਰੇ ਸਾਹਮਣੇ ਅਰਦਾਸ ਕਰੋ, ਕਿਉਂਕਿ ਮੈਂ ਤੁਹਾਡੀ ਗੱਲ ਨਹੀਂ ਸੁਣਾਂਗਾ।

Jeremiah 7:16 (UKJV) Therefore pray not you for this people, neither lift up cry nor prayer for them, neither make intercession to me: for I will not hear you.

14ਇਸ ਲਈ, ਜੋ ਮੈਂ ਸ਼ੀਲੋਹ ਨਾਲ ਕੀਤਾ, ਮੈਂ ਹੁਣ ਉਸ ਘਰ ਨਾਲ ਕਰਾਂਗਾ ਜੋ ਮੇਰੇ ਨਾਮ ਦਾ ਅਖਵਾਉਂਦਾ ਸੀ, ਜਿਸ ਭਵਨ ਉੱਤੇ ਤੁਸੀਂ ਭਰੋਸਾ ਕਰਦੇ ਹੋ, ਉਹ ਜਗ੍ਹਾ ਜੋ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ।

15ਮੈਂ ਤੁਹਾਨੂੰ ਆਪਣੀ ਹਜ਼ੂਰੀ ਤੋਂ ਬਾਹਰ ਕੱਢ ਦਿਆਂਗਾ, ਜਿਵੇਂ ਮੈਂ ਤੁਹਾਡੇ ਸਾਰੇ ਇਸਰਾਏਲੀਆਂ ਭਰਾਵਾਂ ਨੂੰ, ਇਫ਼ਰਾਈਮ ਦੇ ਲੋਕਾਂ ਨੂੰ ਕੀਤਾ ਸੀ।’

16“ਇਸ ਲਈ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੋ ਅਤੇ ਨਾ ਹੀ ਉਹਨਾਂ ਲਈ ਕੋਈ ਆਵਾਜ਼ ਚੱਕੋ, ਨਾ ਬੇਨਤੀ ਕਰੋ; ਨਾ ਮੇਰੇ ਸਾਹਮਣੇ ਅਰਦਾਸ ਕਰੋ, ਕਿਉਂਕਿ ਮੈਂ ਤੁਹਾਡੀ ਗੱਲ ਨਹੀਂ ਸੁਣਾਂਗਾ।

17ਕੀ ਤੁਸੀਂ ਨਹੀਂ ਦੇਖਦੇ ਕਿ ਉਹ ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਕੀ ਕਰ ਰਹੇ ਹਨ?

18ਬੱਚੇ ਲੱਕੜਾਂ ਇਕੱਠੀਆਂ ਕਰਦੇ ਹਨ, ਪਿਤਾ ਅੱਗ ਬਾਲਦੇ ਹਨ, ਅਤੇ ਔਰਤਾਂ ਸਵਰਗ ਦੀ ਰਾਣੀ ਲਈ ਮਠਿਆਈਆਂ ਤਿਆਰ ਕਰਨ ਲਈ ਆਟਾ ਗੁੰਨਦੀਆਂ ਹਨ। ਅਤੇ ਮੇਰੇ ਗੁੱਸੇ ਨੂੰ ਭੜਕਾਉਣ ਲਈ ਉਹ ਦੂਜੇ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.