ਯਿਰਮਿਯਾਹ 7

“ ‘ਇਸ ਲਈ ਯਾਹਵੇਹ ਇਹ ਆਖਦਾ ਹੈ: ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।

Jeremiah 7:20 (UKJV) Therefore thus says the Lord GOD; Behold, mine anger and my fury shall be poured out upon this place, upon man, and upon beast, and upon the trees of the field, and upon the fruit of the ground; and it shall burn, and shall not be quenched.

18ਬੱਚੇ ਲੱਕੜਾਂ ਇਕੱਠੀਆਂ ਕਰਦੇ ਹਨ, ਪਿਤਾ ਅੱਗ ਬਾਲਦੇ ਹਨ, ਅਤੇ ਔਰਤਾਂ ਸਵਰਗ ਦੀ ਰਾਣੀ ਲਈ ਮਠਿਆਈਆਂ ਤਿਆਰ ਕਰਨ ਲਈ ਆਟਾ ਗੁੰਨਦੀਆਂ ਹਨ। ਅਤੇ ਮੇਰੇ ਗੁੱਸੇ ਨੂੰ ਭੜਕਾਉਣ ਲਈ ਉਹ ਦੂਜੇ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਂਦੇ ਹਨ।

19ਪਰ ਕੀ ਮੈਂ ਉਹੀ ਹਾਂ ਜਿਸ ਦਾ ਗੁੱਸਾ ਉਹ ਭੜਕਾਉਂਦੇ ਹਨ? ਯਾਹਵੇਹ ਦਾ ਵਾਕ ਹੈ। ਕੀ ਉਹ ਆਪਣੀ ਹੀ ਸ਼ਰਮ ਵਾਸਤੇ ਆਪਣੇ ਆਪ ਦੇ ਹੀ ਨੁਕਸਾਨ ਲਈ ਨਹੀਂ ਕਰ ਰਹੇ?

20“ ‘ਇਸ ਲਈ ਯਾਹਵੇਹ ਇਹ ਆਖਦਾ ਹੈ: ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।

21“ ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹੀ ਆਖਦਾ ਹੈ: ਅੱਗੇ ਵਧੋ, ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ!

22ਕਿਉਂਕਿ ਜਦੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਉਹਨਾਂ ਨਾਲ ਗੱਲ ਕੀਤੀ, ਮੈਂ ਉਹਨਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਹੁਕਮ ਹੀ ਨਹੀਂ ਦਿੱਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.