ਯਿਰਮਿਯਾਹ 7

ਕਿਉਂਕਿ ਜਦੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਉਹਨਾਂ ਨਾਲ ਗੱਲ ਕੀਤੀ, ਮੈਂ ਉਹਨਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਹੁਕਮ ਹੀ ਨਹੀਂ ਦਿੱਤਾ,

Jeremiah 7:22 (UKJV) For I spoke not unto your fathers, nor commanded them in the day that I brought them out of the land of Egypt, concerning burnt offerings or sacrifices:

20“ ‘ਇਸ ਲਈ ਯਾਹਵੇਹ ਇਹ ਆਖਦਾ ਹੈ: ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।

21“ ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹੀ ਆਖਦਾ ਹੈ: ਅੱਗੇ ਵਧੋ, ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ!

22ਕਿਉਂਕਿ ਜਦੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਉਹਨਾਂ ਨਾਲ ਗੱਲ ਕੀਤੀ, ਮੈਂ ਉਹਨਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਹੁਕਮ ਹੀ ਨਹੀਂ ਦਿੱਤਾ,

23ਪਰ ਮੈਂ ਉਹਨਾਂ ਨੂੰ ਇਹ ਹੁਕਮ ਦਿੱਤਾ ਸੀ ਕਿ ਮੇਰੀ ਆਗਿਆ ਮੰਨੋ ਤਾਂ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ ਅਤੇ ਤੁਸੀਂ ਮੇਰੇ ਲੋਕ ਹੋਵੋਗੇ। ਉਹਨਾਂ ਸਾਰੀਆਂ ਗੱਲਾਂ ਦੀ ਪਾਲਣਾ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਜੋ ਤੁਹਾਡਾ ਭਲਾ ਹੋਵੇ।

24ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਦੁਸ਼ਟ ਦਿਲਾਂ ਦੇ ਜ਼ਿੱਦੀ ਇੱਛਾਂ ਨੂੰ ਪੂਰਾ ਕਰਦੇ ਰਹੇ। ਪਰ ਉਹ ਅੱਗੇ ਨਹੀਂ ਵਧੇ ਸਗੋਂ ਪਿਛਾਹਾਂ ਨੂੰ ਹੀ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.