21“ ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹੀ ਆਖਦਾ ਹੈ: ਅੱਗੇ ਵਧੋ, ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ!
22ਕਿਉਂਕਿ ਜਦੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਉਹਨਾਂ ਨਾਲ ਗੱਲ ਕੀਤੀ, ਮੈਂ ਉਹਨਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਹੁਕਮ ਹੀ ਨਹੀਂ ਦਿੱਤਾ,
23ਪਰ ਮੈਂ ਉਹਨਾਂ ਨੂੰ ਇਹ ਹੁਕਮ ਦਿੱਤਾ ਸੀ ਕਿ ਮੇਰੀ ਆਗਿਆ ਮੰਨੋ ਤਾਂ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ ਅਤੇ ਤੁਸੀਂ ਮੇਰੇ ਲੋਕ ਹੋਵੋਗੇ। ਉਹਨਾਂ ਸਾਰੀਆਂ ਗੱਲਾਂ ਦੀ ਪਾਲਣਾ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਜੋ ਤੁਹਾਡਾ ਭਲਾ ਹੋਵੇ।
24ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਦੁਸ਼ਟ ਦਿਲਾਂ ਦੇ ਜ਼ਿੱਦੀ ਇੱਛਾਂ ਨੂੰ ਪੂਰਾ ਕਰਦੇ ਰਹੇ। ਪਰ ਉਹ ਅੱਗੇ ਨਹੀਂ ਵਧੇ ਸਗੋਂ ਪਿਛਾਹਾਂ ਨੂੰ ਹੀ ਗਏ।
25ਜਦੋਂ ਤੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਰ ਰੋਜ਼ ਆਪਣੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ।