ਯਿਰਮਿਯਾਹ 7

ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਦੁਸ਼ਟ ਦਿਲਾਂ ਦੇ ਜ਼ਿੱਦੀ ਇੱਛਾਂ ਨੂੰ ਪੂਰਾ ਕਰਦੇ ਰਹੇ। ਪਰ ਉਹ ਅੱਗੇ ਨਹੀਂ ਵਧੇ ਸਗੋਂ ਪਿਛਾਹਾਂ ਨੂੰ ਹੀ ਗਏ।

Jeremiah 7:24 (UKJV) But they hearkened not, nor inclined their ear, but walked in the counsels and in the imagination of their evil heart, and went backward, and not forward.

22ਕਿਉਂਕਿ ਜਦੋਂ ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਉਹਨਾਂ ਨਾਲ ਗੱਲ ਕੀਤੀ, ਮੈਂ ਉਹਨਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਹੁਕਮ ਹੀ ਨਹੀਂ ਦਿੱਤਾ,

23ਪਰ ਮੈਂ ਉਹਨਾਂ ਨੂੰ ਇਹ ਹੁਕਮ ਦਿੱਤਾ ਸੀ ਕਿ ਮੇਰੀ ਆਗਿਆ ਮੰਨੋ ਤਾਂ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ ਅਤੇ ਤੁਸੀਂ ਮੇਰੇ ਲੋਕ ਹੋਵੋਗੇ। ਉਹਨਾਂ ਸਾਰੀਆਂ ਗੱਲਾਂ ਦੀ ਪਾਲਣਾ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਜੋ ਤੁਹਾਡਾ ਭਲਾ ਹੋਵੇ।

24ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਦੁਸ਼ਟ ਦਿਲਾਂ ਦੇ ਜ਼ਿੱਦੀ ਇੱਛਾਂ ਨੂੰ ਪੂਰਾ ਕਰਦੇ ਰਹੇ। ਪਰ ਉਹ ਅੱਗੇ ਨਹੀਂ ਵਧੇ ਸਗੋਂ ਪਿਛਾਹਾਂ ਨੂੰ ਹੀ ਗਏ।

25ਜਦੋਂ ਤੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਰ ਰੋਜ਼ ਆਪਣੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ।

26ਪਰ ਉਹਨਾਂ ਨੇ ਨਾ ਮੇਰੀ ਗੱਲ ਸੁਣੀ ਅਤੇ ਨਾ ਹੀ ਧਿਆਨ ਦਿੱਤਾ। ਉਹ ਕਠੋਰ ਸਨ ਅਤੇ ਉਹਨਾਂ ਨੇ ਆਪਣੇ ਪੁਰਖਿਆਂ ਨਾਲੋਂ ਵੱਧ ਬੁਰਾਈ ਕੀਤੀ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.