24ਪਰ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਇਸ ਦੀ ਬਜਾਏ, ਉਹ ਆਪਣੇ ਦੁਸ਼ਟ ਦਿਲਾਂ ਦੇ ਜ਼ਿੱਦੀ ਇੱਛਾਂ ਨੂੰ ਪੂਰਾ ਕਰਦੇ ਰਹੇ। ਪਰ ਉਹ ਅੱਗੇ ਨਹੀਂ ਵਧੇ ਸਗੋਂ ਪਿਛਾਹਾਂ ਨੂੰ ਹੀ ਗਏ।
25ਜਦੋਂ ਤੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਰ ਰੋਜ਼ ਆਪਣੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ।
26ਪਰ ਉਹਨਾਂ ਨੇ ਨਾ ਮੇਰੀ ਗੱਲ ਸੁਣੀ ਅਤੇ ਨਾ ਹੀ ਧਿਆਨ ਦਿੱਤਾ। ਉਹ ਕਠੋਰ ਸਨ ਅਤੇ ਉਹਨਾਂ ਨੇ ਆਪਣੇ ਪੁਰਖਿਆਂ ਨਾਲੋਂ ਵੱਧ ਬੁਰਾਈ ਕੀਤੀ।’
27“ਜਦੋਂ ਤੁਸੀਂ ਉਹਨਾਂ ਨੂੰ ਇਹ ਸਭ ਕੁਝ ਦੱਸਦੇ ਹੋ, ਤਾਂ ਉਹ ਤੁਹਾਡੀ ਗੱਲ ਨਹੀਂ ਸੁਣਨਗੇ; ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਤਾਂ ਉਹ ਜਵਾਬ ਨਹੀਂ ਦੇਣਗੇ।
28ਇਸ ਲਈ ਉਹਨਾਂ ਨੂੰ ਆਖੋ, ਇਹ ਉਹ ਕੌਮ ਹੈ ਜਿਸ ਨੇ ਆਪਣੇ ਯਾਹਵੇਹ ਪਰਮੇਸ਼ਵਰ ਦੀ ਆਗਿਆ ਨਹੀਂ ਮੰਨੀ ਨਾ ਉਸ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।