ਯਿਰਮਿਯਾਹ 7

ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਆਪਣੇ ਰਾਹਾਂ ਅਤੇ ਕੰਮਾਂ ਨੂੰ ਸੁਧਾਰੋ, ਅਤੇ ਮੈਂ ਤੁਹਾਨੂੰ ਇਸ ਥਾਂ ਵਿੱਚ ਰਹਿਣ ਦਿਆਂਗਾ।

Jeremiah 7:3 (UKJV) Thus says the LORD of hosts, the God of Israel, Amend your ways and your doings, and I will cause you to dwell in this place.

1ਇਹ ਉਹ ਬਚਨ ਹੈ ਜੋ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ ਸੀ:

2“ਯਾਹਵੇਹ ਦੇ ਘਰ ਦੇ ਦਰਵਾਜ਼ੇ ਤੇ ਖੜਾ ਹੋ ਅਤੇ ਉੱਥੇ ਇਹ ਸੰਦੇਸ਼ ਸੁਣਾ: “ ‘ਤੁਸੀਂ ਸਾਰੇ ਜਿਹੜੇ ਯਹੂਦਾਹ ਦੇ ਲੋਕੋ, ਯਾਹਵੇਹ ਦਾ ਬਚਨ ਸੁਣੋ, ਜੋ ਯਾਹਵੇਹ ਦੀ ਉਪਾਸਨਾ ਕਰਨ ਲਈ ਇਹਨਾਂ ਦਰਵਾਜ਼ਿਆਂ ਵਿੱਚੋਂ ਦੀ ਲੰਘਦੇ ਹੋ।

3ਸਰਬਸ਼ਕਤੀਮਾਨ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਆਪਣੇ ਰਾਹਾਂ ਅਤੇ ਕੰਮਾਂ ਨੂੰ ਸੁਧਾਰੋ, ਅਤੇ ਮੈਂ ਤੁਹਾਨੂੰ ਇਸ ਥਾਂ ਵਿੱਚ ਰਹਿਣ ਦਿਆਂਗਾ।

4ਧੋਖੇਬਾਜ਼ ਸ਼ਬਦਾਂ ਤੇ ਭਰੋਸਾ ਨਾ ਕਰੋ ਅਤੇ ਨਾ ਆਖੋ, “ਕਿ ਇਹ ਯਾਹਵੇਹ ਦਾ ਭਵਨ ਹੈ, ਯਾਹਵੇਹ ਦਾ ਭਵਨ ਹੈ, ਯਾਹਵੇਹ ਦਾ ਭਵਨ ਹੈ!”

5ਜੇ ਤੁਸੀਂ ਸੱਚਮੁੱਚ ਆਪਣੇ ਚਾਲ-ਚਲਣ ਅਤੇ ਆਪਣੇ ਕੰਮ ਬਦਲਦੇ ਹੋ ਅਤੇ ਇੱਕ-ਦੂਜੇ ਨਾਲ ਨਿਆਂ ਕਰਦੇ ਹੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.