ਯਿਰਮਿਯਾਹ 7

“ ‘ਯਹੂਦਾਹ ਦੇ ਲੋਕਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ ਹੈ, ਯਾਹਵੇਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਮੂਰਤੀਆਂ ਰੱਖੀਆਂ ਕਿ ਉਸ ਨੂੰ ਭਰਿਸ਼ਟ ਕਰਨ।

Jeremiah 7:30 (UKJV) For the children of Judah have done evil in my sight, says the LORD: they have set their abominations in the house which is called by my name, to pollute it.

28ਇਸ ਲਈ ਉਹਨਾਂ ਨੂੰ ਆਖੋ, ਇਹ ਉਹ ਕੌਮ ਹੈ ਜਿਸ ਨੇ ਆਪਣੇ ਯਾਹਵੇਹ ਪਰਮੇਸ਼ਵਰ ਦੀ ਆਗਿਆ ਨਹੀਂ ਮੰਨੀ ਨਾ ਉਸ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।

29“ ‘ਆਪਣੇ ਵਾਲ ਮੁਨਾਓ ਅਤੇ ਸੁੱਟ ਦਿਓ; ਬੰਜਰ ਉਚਾਈਆਂ ਤੇ ਵਿਰਲਾਪ ਕਰੋ, ਕਿਉਂਕਿ ਯਾਹਵੇਹ ਨੇ ਇਸ ਪੀੜ੍ਹੀ ਨੂੰ ਰੱਦ ਕਰ ਦਿੱਤਾ ਹੈ ਅਤੇ ਇਸ ਪੀੜ੍ਹੀ ਨੂੰ ਛੱਡ ਦਿੱਤਾ ਹੈ ਜੋ ਉਸ ਦੇ ਕ੍ਰੋਧ ਦੇ ਅਧੀਨ ਹੈ।

30“ ‘ਯਹੂਦਾਹ ਦੇ ਲੋਕਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ ਹੈ, ਯਾਹਵੇਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਮੂਰਤੀਆਂ ਰੱਖੀਆਂ ਕਿ ਉਸ ਨੂੰ ਭਰਿਸ਼ਟ ਕਰਨ।

31ਉਹਨਾਂ ਨੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ ਲਈ ਬੇਨ-ਹਿੰਨੋਮ ਦੀ ਵਾਦੀ ਵਿੱਚ ਤੋਫੇਥ ਦੇ ਉੱਚੇ ਸਥਾਨ ਬਣਾਏ ਹਨ ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।

32ਯਾਹਵੇਹ ਇਹ ਆਖਦਾ ਹੈ, ਇਸ ਲਈ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਜਦੋਂ ਲੋਕ ਹੁਣ ਇਸਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ ਕਹਿਣਗੇ, ਪਰ ਕਤਲ ਦੀ ਵਾਦੀ, ਕਿਉਂਕਿ ਉਹ ਮੁਰਦਿਆਂ ਨੂੰ ਤੋਫੇਥ ਵਿੱਚ ਉਦੋਂ ਤੱਕ ਦਫ਼ਨਾਉਣਗੇ ਜਦੋਂ ਤੱਕ ਹੋਰ ਥਾਂ ਨਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.