ਯਿਰਮਿਯਾਹ 7

ਯਾਹਵੇਹ ਇਹ ਆਖਦਾ ਹੈ, ਇਸ ਲਈ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਜਦੋਂ ਲੋਕ ਹੁਣ ਇਸਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ ਕਹਿਣਗੇ, ਪਰ ਕਤਲ ਦੀ ਵਾਦੀ, ਕਿਉਂਕਿ ਉਹ ਮੁਰਦਿਆਂ ਨੂੰ ਤੋਫੇਥ ਵਿੱਚ ਉਦੋਂ ਤੱਕ ਦਫ਼ਨਾਉਣਗੇ ਜਦੋਂ ਤੱਕ ਹੋਰ ਥਾਂ ਨਾ ਹੋਵੇ।

Jeremiah 7:32 (UKJV) Therefore, behold, the days come, says the LORD, that it shall no more be called Tophet, nor the valley of the son of Hinnom, but the valley of slaughter: for they shall bury in Tophet, till there be no place.

30“ ‘ਯਹੂਦਾਹ ਦੇ ਲੋਕਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ ਹੈ, ਯਾਹਵੇਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਮੂਰਤੀਆਂ ਰੱਖੀਆਂ ਕਿ ਉਸ ਨੂੰ ਭਰਿਸ਼ਟ ਕਰਨ।

31ਉਹਨਾਂ ਨੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ ਲਈ ਬੇਨ-ਹਿੰਨੋਮ ਦੀ ਵਾਦੀ ਵਿੱਚ ਤੋਫੇਥ ਦੇ ਉੱਚੇ ਸਥਾਨ ਬਣਾਏ ਹਨ ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।

32ਯਾਹਵੇਹ ਇਹ ਆਖਦਾ ਹੈ, ਇਸ ਲਈ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਜਦੋਂ ਲੋਕ ਹੁਣ ਇਸਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ ਕਹਿਣਗੇ, ਪਰ ਕਤਲ ਦੀ ਵਾਦੀ, ਕਿਉਂਕਿ ਉਹ ਮੁਰਦਿਆਂ ਨੂੰ ਤੋਫੇਥ ਵਿੱਚ ਉਦੋਂ ਤੱਕ ਦਫ਼ਨਾਉਣਗੇ ਜਦੋਂ ਤੱਕ ਹੋਰ ਥਾਂ ਨਾ ਹੋਵੇ।

33ਤਦ ਇਨ੍ਹਾਂ ਲੋਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।

34ਮੈਂ ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਆਵਾਜ਼, ਅਨੰਦ ਦੀ ਆਵਾਜ਼, ਲਾੜੇ ਦੀ ਆਵਾਜ਼ ਅਤੇ ਲਾੜੀ ਦੀ ਆਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ਼ ਉਜਾੜ ਬਣ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.