31ਉਹਨਾਂ ਨੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ ਲਈ ਬੇਨ-ਹਿੰਨੋਮ ਦੀ ਵਾਦੀ ਵਿੱਚ ਤੋਫੇਥ ਦੇ ਉੱਚੇ ਸਥਾਨ ਬਣਾਏ ਹਨ ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।
32ਯਾਹਵੇਹ ਇਹ ਆਖਦਾ ਹੈ, ਇਸ ਲਈ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਜਦੋਂ ਲੋਕ ਹੁਣ ਇਸਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ ਕਹਿਣਗੇ, ਪਰ ਕਤਲ ਦੀ ਵਾਦੀ, ਕਿਉਂਕਿ ਉਹ ਮੁਰਦਿਆਂ ਨੂੰ ਤੋਫੇਥ ਵਿੱਚ ਉਦੋਂ ਤੱਕ ਦਫ਼ਨਾਉਣਗੇ ਜਦੋਂ ਤੱਕ ਹੋਰ ਥਾਂ ਨਾ ਹੋਵੇ।
33ਤਦ ਇਨ੍ਹਾਂ ਲੋਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
34ਮੈਂ ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਆਵਾਜ਼, ਅਨੰਦ ਦੀ ਆਵਾਜ਼, ਲਾੜੇ ਦੀ ਆਵਾਜ਼ ਅਤੇ ਲਾੜੀ ਦੀ ਆਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ਼ ਉਜਾੜ ਬਣ ਜਾਵੇਗਾ।