ਯਿਰਮਿਯਾਹ 7

ਮੈਂ ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਆਵਾਜ਼, ਅਨੰਦ ਦੀ ਆਵਾਜ਼, ਲਾੜੇ ਦੀ ਆਵਾਜ਼ ਅਤੇ ਲਾੜੀ ਦੀ ਆਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ਼ ਉਜਾੜ ਬਣ ਜਾਵੇਗਾ।

Jeremiah 7:34 (UKJV) Then will I cause to cease from the cities of Judah, and from the streets of Jerusalem, the voice of delight, and the voice of gladness, the voice of the bridegroom, and the voice of the bride: for the land shall be desolate.

32ਯਾਹਵੇਹ ਇਹ ਆਖਦਾ ਹੈ, ਇਸ ਲਈ ਸਾਵਧਾਨ ਰਹੋ, ਉਹ ਦਿਨ ਆ ਰਹੇ ਹਨ, ਜਦੋਂ ਲੋਕ ਹੁਣ ਇਸਨੂੰ ਤੋਫੇਥ ਜਾਂ ਬੇਨ-ਹਿੰਨੋਮ ਦੀ ਵਾਦੀ ਨਹੀਂ ਕਹਿਣਗੇ, ਪਰ ਕਤਲ ਦੀ ਵਾਦੀ, ਕਿਉਂਕਿ ਉਹ ਮੁਰਦਿਆਂ ਨੂੰ ਤੋਫੇਥ ਵਿੱਚ ਉਦੋਂ ਤੱਕ ਦਫ਼ਨਾਉਣਗੇ ਜਦੋਂ ਤੱਕ ਹੋਰ ਥਾਂ ਨਾ ਹੋਵੇ।

33ਤਦ ਇਨ੍ਹਾਂ ਲੋਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।

34ਮੈਂ ਯਹੂਦਾਹ ਦੇ ਕਸਬਿਆਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਆਵਾਜ਼, ਅਨੰਦ ਦੀ ਆਵਾਜ਼, ਲਾੜੇ ਦੀ ਆਵਾਜ਼ ਅਤੇ ਲਾੜੀ ਦੀ ਆਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ਼ ਉਜਾੜ ਬਣ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.