ਯਿਰਮਿਯਾਹ 8

ਅਸੀਂ ਇੱਥੇ ਕਿਉਂ ਬੈਠੇ ਹਾਂ? ਇਕੱਠੇ ਹੋਵੋ! ਆਓ ਅਸੀਂ ਗੜ੍ਹ ਵਾਲੇ ਸ਼ਹਿਰਾਂ ਨੂੰ ਭੱਜੀਏ ਅਤੇ ਉੱਥੇ ਨਾਸ ਹੋਈਏ! ਕਿਉਂਕਿ ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਨਾਸ ਹੋਣ ਲਈ ਦੇ ਦਿੱਤਾ ਹੈ ਅਤੇ ਸਾਨੂੰ ਪੀਣ ਲਈ ਜ਼ਹਿਰੀਲਾ ਪਾਣੀ ਦਿੱਤਾ ਹੈ, ਕਿਉਂਕਿ ਅਸੀਂ ਉਸਦੇ ਵਿਰੁੱਧ ਪਾਪ ਕੀਤਾ ਹੈ।

Jeremiah 8:14 (UKJV) Why do we sit still? assemble yourselves, and let us enter into the defenced cities, and let us be silent there: for the LORD our God has put us to silence, and given us water of gall to drink, because we have sinned against the LORD.

12ਕੀ ਉਹ ਆਪਣੇ ਘਿਣਾਉਣੇ ਚਾਲ-ਚਲਣ ਤੋਂ ਸ਼ਰਮਿੰਦਾ ਹਨ? ਨਹੀਂ, ਉਹਨਾਂ ਨੂੰ ਕੋਈ ਸ਼ਰਮ ਨਹੀਂ ਹੈ; ਉਹਨਾਂ ਨੂੰ ਸੰਘਣਾ ਵੀ ਨਹੀਂ ਆਉਂਦਾ। ਇਸ ਲਈ ਉਹ ਡਿੱਗੇ ਹੋਏ ਲੋਕਾਂ ਵਿੱਚ ਡਿੱਗਣਗੇ; ਜਦੋਂ ਉਹਨਾਂ ਨੂੰ ਸਜ਼ਾ ਦਿੱਤੀ ਜਾਵੇਗੀ ਤਾਂ ਉਹਨਾਂ ਨੂੰ ਹੇਠਾਂ ਲਿਆਂਦਾ ਜਾਵੇਗਾ, ਯਾਹਵੇਹ ਆਖਦਾ ਹੈ।

13“ ‘ਮੈਂ ਉਹਨਾਂ ਦੀ ਫ਼ਸਲ ਲੈ ਲਵਾਂਗਾ, ਯਾਹਵੇਹ ਦਾ ਵਾਕ ਹੈ। ਵੇਲ ਉੱਤੇ ਅੰਗੂਰ ਨਹੀਂ ਹੋਣਗੇ। ਰੁੱਖ ਉੱਤੇ ਹੰਜੀਰ ਨਹੀਂ ਹੋਣਗੇ, ਅਤੇ ਉਹਨਾਂ ਦੇ ਪੱਤੇ ਸੁੱਕ ਜਾਣਗੇ। ਜੋ ਮੈਂ ਉਹਨਾਂ ਨੂੰ ਦਿੱਤਾ ਹੈ ਉਹਨਾਂ ਤੋਂ ਲਿਆ ਜਾਵੇਗਾ।’ ”

14ਅਸੀਂ ਇੱਥੇ ਕਿਉਂ ਬੈਠੇ ਹਾਂ? ਇਕੱਠੇ ਹੋਵੋ! ਆਓ ਅਸੀਂ ਗੜ੍ਹ ਵਾਲੇ ਸ਼ਹਿਰਾਂ ਨੂੰ ਭੱਜੀਏ ਅਤੇ ਉੱਥੇ ਨਾਸ ਹੋਈਏ! ਕਿਉਂਕਿ ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਨਾਸ ਹੋਣ ਲਈ ਦੇ ਦਿੱਤਾ ਹੈ ਅਤੇ ਸਾਨੂੰ ਪੀਣ ਲਈ ਜ਼ਹਿਰੀਲਾ ਪਾਣੀ ਦਿੱਤਾ ਹੈ, ਕਿਉਂਕਿ ਅਸੀਂ ਉਸਦੇ ਵਿਰੁੱਧ ਪਾਪ ਕੀਤਾ ਹੈ।

15ਅਸੀਂ ਸ਼ਾਂਤੀ ਦੀ ਆਸ ਰੱਖੀ ਪਰ ਕੁਝ ਚੰਗਾ ਨਹੀਂ ਆਇਆ, ਚੰਗਾ ਕਰਨ ਦੇ ਸਮੇਂ ਵਿੱਚ ਵੀ ਸਿਰਫ ਦਹਿਸ਼ਤ ਹੈ।

16ਦਾਨ ਤੋਂ ਦੁਸ਼ਮਣ ਦੇ ਘੋੜਿਆਂ ਦੀ ਆਵਾਜ਼ ਸੁਣਾਈ ਦਿੰਦੀ ਹੈ; ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਆਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ। ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.