ਯਿਰਮਿਯਾਹ 8

ਅਸੀਂ ਸ਼ਾਂਤੀ ਦੀ ਆਸ ਰੱਖੀ ਪਰ ਕੁਝ ਚੰਗਾ ਨਹੀਂ ਆਇਆ, ਚੰਗਾ ਕਰਨ ਦੇ ਸਮੇਂ ਵਿੱਚ ਵੀ ਸਿਰਫ ਦਹਿਸ਼ਤ ਹੈ।

Jeremiah 8:15 (UKJV) We looked for peace, but no good came; and for a time of health, and behold trouble!

13“ ‘ਮੈਂ ਉਹਨਾਂ ਦੀ ਫ਼ਸਲ ਲੈ ਲਵਾਂਗਾ, ਯਾਹਵੇਹ ਦਾ ਵਾਕ ਹੈ। ਵੇਲ ਉੱਤੇ ਅੰਗੂਰ ਨਹੀਂ ਹੋਣਗੇ। ਰੁੱਖ ਉੱਤੇ ਹੰਜੀਰ ਨਹੀਂ ਹੋਣਗੇ, ਅਤੇ ਉਹਨਾਂ ਦੇ ਪੱਤੇ ਸੁੱਕ ਜਾਣਗੇ। ਜੋ ਮੈਂ ਉਹਨਾਂ ਨੂੰ ਦਿੱਤਾ ਹੈ ਉਹਨਾਂ ਤੋਂ ਲਿਆ ਜਾਵੇਗਾ।’ ”

14ਅਸੀਂ ਇੱਥੇ ਕਿਉਂ ਬੈਠੇ ਹਾਂ? ਇਕੱਠੇ ਹੋਵੋ! ਆਓ ਅਸੀਂ ਗੜ੍ਹ ਵਾਲੇ ਸ਼ਹਿਰਾਂ ਨੂੰ ਭੱਜੀਏ ਅਤੇ ਉੱਥੇ ਨਾਸ ਹੋਈਏ! ਕਿਉਂਕਿ ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਨਾਸ ਹੋਣ ਲਈ ਦੇ ਦਿੱਤਾ ਹੈ ਅਤੇ ਸਾਨੂੰ ਪੀਣ ਲਈ ਜ਼ਹਿਰੀਲਾ ਪਾਣੀ ਦਿੱਤਾ ਹੈ, ਕਿਉਂਕਿ ਅਸੀਂ ਉਸਦੇ ਵਿਰੁੱਧ ਪਾਪ ਕੀਤਾ ਹੈ।

15ਅਸੀਂ ਸ਼ਾਂਤੀ ਦੀ ਆਸ ਰੱਖੀ ਪਰ ਕੁਝ ਚੰਗਾ ਨਹੀਂ ਆਇਆ, ਚੰਗਾ ਕਰਨ ਦੇ ਸਮੇਂ ਵਿੱਚ ਵੀ ਸਿਰਫ ਦਹਿਸ਼ਤ ਹੈ।

16ਦਾਨ ਤੋਂ ਦੁਸ਼ਮਣ ਦੇ ਘੋੜਿਆਂ ਦੀ ਆਵਾਜ਼ ਸੁਣਾਈ ਦਿੰਦੀ ਹੈ; ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਆਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ। ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।

17“ਵੇਖੋ, ਮੈਂ ਤੁਹਾਡੇ ਵਿੱਚ ਜ਼ਹਿਰੀਲੇ ਸੱਪ ਭੇਜਾਂਗਾ, ਨਾਲੇ ਨਾਗ ਜਿਨ੍ਹਾ ਨੂੰ ਮੋਹ ਨਹੀਂ ਸਕਦਾ, ਅਤੇ ਉਹ ਤੁਹਾਨੂੰ ਡੰਗ ਮਾਰਨਗੇ,” ਯਾਹਵੇਹ ਦਾ ਵਾਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.