ਯਿਰਮਿਯਾਹ 8

ਦਾਨ ਤੋਂ ਦੁਸ਼ਮਣ ਦੇ ਘੋੜਿਆਂ ਦੀ ਆਵਾਜ਼ ਸੁਣਾਈ ਦਿੰਦੀ ਹੈ; ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਆਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ। ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।

Jeremiah 8:16 (UKJV) The snorting of his horses was heard from Dan: the whole land trembled at the sound of the neighing of his strong ones; for they are come, and have devoured the land, and all that is in it; the city, and those that dwell therein.

14ਅਸੀਂ ਇੱਥੇ ਕਿਉਂ ਬੈਠੇ ਹਾਂ? ਇਕੱਠੇ ਹੋਵੋ! ਆਓ ਅਸੀਂ ਗੜ੍ਹ ਵਾਲੇ ਸ਼ਹਿਰਾਂ ਨੂੰ ਭੱਜੀਏ ਅਤੇ ਉੱਥੇ ਨਾਸ ਹੋਈਏ! ਕਿਉਂਕਿ ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਨੂੰ ਨਾਸ ਹੋਣ ਲਈ ਦੇ ਦਿੱਤਾ ਹੈ ਅਤੇ ਸਾਨੂੰ ਪੀਣ ਲਈ ਜ਼ਹਿਰੀਲਾ ਪਾਣੀ ਦਿੱਤਾ ਹੈ, ਕਿਉਂਕਿ ਅਸੀਂ ਉਸਦੇ ਵਿਰੁੱਧ ਪਾਪ ਕੀਤਾ ਹੈ।

15ਅਸੀਂ ਸ਼ਾਂਤੀ ਦੀ ਆਸ ਰੱਖੀ ਪਰ ਕੁਝ ਚੰਗਾ ਨਹੀਂ ਆਇਆ, ਚੰਗਾ ਕਰਨ ਦੇ ਸਮੇਂ ਵਿੱਚ ਵੀ ਸਿਰਫ ਦਹਿਸ਼ਤ ਹੈ।

16ਦਾਨ ਤੋਂ ਦੁਸ਼ਮਣ ਦੇ ਘੋੜਿਆਂ ਦੀ ਆਵਾਜ਼ ਸੁਣਾਈ ਦਿੰਦੀ ਹੈ; ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਆਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ। ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।

17“ਵੇਖੋ, ਮੈਂ ਤੁਹਾਡੇ ਵਿੱਚ ਜ਼ਹਿਰੀਲੇ ਸੱਪ ਭੇਜਾਂਗਾ, ਨਾਲੇ ਨਾਗ ਜਿਨ੍ਹਾ ਨੂੰ ਮੋਹ ਨਹੀਂ ਸਕਦਾ, ਅਤੇ ਉਹ ਤੁਹਾਨੂੰ ਡੰਗ ਮਾਰਨਗੇ,” ਯਾਹਵੇਹ ਦਾ ਵਾਕ ਹੈ।

18ਤੂੰ ਜੋ ਦੁੱਖ ਵਿੱਚ ਮੇਰਾ ਸਹਾਰਾ ਹੈ, ਮੇਰਾ ਮਨ ਮੇਰੇ ਅੰਦਰ ਬੇਚੈਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.