ਯਿਰਮਿਯਾਹ 9

“ਮੈਂ ਯੇਰੂਸ਼ਲੇਮ ਨੂੰ ਖੰਡਰਾਂ ਦਾ ਢੇਰ ਬਣਾ ਦਿਆਂਗਾ, ਗਿੱਦੜਾਂ ਦਾ ਅੱਡਾ ਬਣਾ ਦਿਆਂਗਾ; ਅਤੇ ਮੈਂ ਯਹੂਦਾਹ ਦੇ ਨਗਰਾਂ ਨੂੰ ਉਜਾੜ ਦਿਆਂਗਾ, ਤਾਂ ਜੋ ਉੱਥੇ ਕੋਈ ਨਾ ਰਹਿ ਸਕੇ।”

Jeremiah 9:11 (UKJV) And I will make Jerusalem heaps, and a den of dragons; and I will make the cities of Judah desolate, without an inhabitant.

9ਕੀ ਮੈਨੂੰ ਇਸ ਲਈ ਉਹਨਾਂ ਨੂੰ ਸਜ਼ਾ ਨਹੀਂ ਦੇਣੀ ਚਾਹੀਦੀ?” ਯਾਹਵੇਹ ਦਾ ਵਾਕ ਹੈ। “ਕੀ ਮੈਨੂੰ ਇਸ ਤਰ੍ਹਾਂ ਦੀ ਕੌਮ ਤੋਂ ਬਦਲਾ ਨਹੀਂ ਲੈਣਾ ਚਾਹੀਦਾ?”

10ਮੈਂ ਪਹਾੜਾਂ ਲਈ ਰੋਵਾਂਗਾ ਅਤੇ ਵਿਰਲਾਪ ਕਰਾਂਗਾ ਅਤੇ ਉਜਾੜ ਦੇ ਘਾਹ ਦੇ ਮੈਦਾਨਾਂ ਲਈ ਸਿਆਪਾ ਕਰਾਂਗਾ। ਉਹ ਤਾਂ ਸੜ ਗਏ ਹਨ ਅਤੇ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਆਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।

11“ਮੈਂ ਯੇਰੂਸ਼ਲੇਮ ਨੂੰ ਖੰਡਰਾਂ ਦਾ ਢੇਰ ਬਣਾ ਦਿਆਂਗਾ, ਗਿੱਦੜਾਂ ਦਾ ਅੱਡਾ ਬਣਾ ਦਿਆਂਗਾ; ਅਤੇ ਮੈਂ ਯਹੂਦਾਹ ਦੇ ਨਗਰਾਂ ਨੂੰ ਉਜਾੜ ਦਿਆਂਗਾ, ਤਾਂ ਜੋ ਉੱਥੇ ਕੋਈ ਨਾ ਰਹਿ ਸਕੇ।”

12ਇੰਨਾ ਬੁੱਧਵਾਨ ਕੌਣ ਹੈ ਜੋ ਇਸ ਨੂੰ ਸਮਝ ਸਕੇ? ਅਤੇ ਉਹ ਕੌਣ ਹੈ ਜਿਸ ਨਾਲ ਯਾਹਵੇਹ ਨੇ ਗੱਲ ਕੀਤੀ ਤਾਂ ਜੋ ਉਹ ਇਸ ਦਾ ਅਰਥ ਕਰ ਸਕੇ? ਧਰਤੀ ਕਿਉਂ ਨਸ਼ਟ ਕਰ ਦਿੱਤੀ ਗਈ ਹੈ ਅਤੇ ਉਜਾੜ ਵਾਂਗ ਉਜਾੜ ਦਿੱਤੀ ਗਈ ਹੈ ਕਿ ਉਸ ਦੇ ਵਿੱਚ ਦੀ ਕੋਈ ਨਹੀਂ ਲੰਘਦਾ?

13ਯਾਹਵੇਹ ਨੇ ਕਿਹਾ, “ਇਹ ਇਸ ਲਈ ਹੈ ਕਿਉਂਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਹੈ, ਜੋ ਮੈਂ ਉਹਨਾਂ ਦੇ ਅੱਗੇ ਰੱਖੀ ਸੀ; ਉਹਨਾਂ ਨੇ ਮੇਰੀ ਗੱਲ ਨਹੀਂ ਮੰਨੀ ਅਤੇ ਨਾ ਹੀ ਮੇਰੇ ਕਾਨੂੰਨ ਦੀ ਪਾਲਣਾ ਕੀਤੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.