ਯਿਰਮਿਯਾਹ 9

ਇਸ ਲਈ, ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਵੇਖੋ, ਮੈਂ ਇਨ੍ਹਾਂ ਲੋਕਾਂ ਨੂੰ ਕੌੜਾ ਭੋਜਨ ਖਾਣ ਅਤੇ ਜ਼ਹਿਰੀਲਾ ਪਾਣੀ ਪਿਲਾਵਾਂਗਾ।

Jeremiah 9:15 (UKJV) Therefore thus says the LORD of hosts, the God of Israel; Behold, I will feed them, even this people, with wormwood, and give them water of gall to drink.

13ਯਾਹਵੇਹ ਨੇ ਕਿਹਾ, “ਇਹ ਇਸ ਲਈ ਹੈ ਕਿਉਂਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਹੈ, ਜੋ ਮੈਂ ਉਹਨਾਂ ਦੇ ਅੱਗੇ ਰੱਖੀ ਸੀ; ਉਹਨਾਂ ਨੇ ਮੇਰੀ ਗੱਲ ਨਹੀਂ ਮੰਨੀ ਅਤੇ ਨਾ ਹੀ ਮੇਰੇ ਕਾਨੂੰਨ ਦੀ ਪਾਲਣਾ ਕੀਤੀ ਹੈ।

14ਇਸ ਦੀ ਬਜਾਏ, ਉਹ ਆਪਣੇ ਦਿਲ ਦੀ ਜ਼ਿੱਦ ਦੇ ਪਿੱਛੇ ਤੁਰੇ ਹਨ; ਉਹਨਾਂ ਨੇ ਬਆਲ ਦੇਵਤੇ ਦੀ ਪਾਲਣਾ ਕੀਤੀ ਹੈ, ਜਿਵੇਂ ਕਿ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ।”

15ਇਸ ਲਈ, ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਵੇਖੋ, ਮੈਂ ਇਨ੍ਹਾਂ ਲੋਕਾਂ ਨੂੰ ਕੌੜਾ ਭੋਜਨ ਖਾਣ ਅਤੇ ਜ਼ਹਿਰੀਲਾ ਪਾਣੀ ਪਿਲਾਵਾਂਗਾ।

16ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਖਿੰਡਾ ਦਿਆਂਗਾ ਜਿਹਨਾਂ ਨੂੰ ਨਾ ਉਹਨਾਂ ਨੇ ਅਤੇ ਨਾ ਉਹਨਾਂ ਦੇ ਪੁਰਖਿਆਂ ਨੇ ਜਾਣਿਆ ਸੀ, ਅਤੇ ਮੈਂ ਉਹਨਾਂ ਨੂੰ ਤਲਵਾਰ ਨਾਲ ਉਹਨਾਂ ਦਾ ਪਿੱਛਾ ਕਰਾਂਗਾ ਜਦੋਂ ਤੱਕ ਮੈਂ ਉਹਨਾਂ ਦਾ ਅੰਤ ਨਾ ਕਰ ਲਵਾਂ।”

17ਇਹ ਉਹ ਹੈ ਜੋ ਯਾਹਵੇਹ ਸਰਬਸ਼ਕਤੀਮਾਨ ਆਖਦਾ ਹੈ: “ਹੁਣ ਵਿਚਾਰ ਕਰੋ! ਰੋਂਦੀਆਂ ਔਰਤਾਂ ਨੂੰ ਆਉਣ ਲਈ ਬੁਲਾਓ; ਉਹਨਾਂ ਵਿੱਚੋਂ ਸਭ ਤੋਂ ਵੱਧ ਹੁਨਰਮੰਦ ਨੂੰ ਭੇਜੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.