ਯਿਰਮਿਯਾਹ 9

ਇਹ ਉਹ ਹੈ ਜੋ ਯਾਹਵੇਹ ਸਰਬਸ਼ਕਤੀਮਾਨ ਆਖਦਾ ਹੈ: “ਹੁਣ ਵਿਚਾਰ ਕਰੋ! ਰੋਂਦੀਆਂ ਔਰਤਾਂ ਨੂੰ ਆਉਣ ਲਈ ਬੁਲਾਓ; ਉਹਨਾਂ ਵਿੱਚੋਂ ਸਭ ਤੋਂ ਵੱਧ ਹੁਨਰਮੰਦ ਨੂੰ ਭੇਜੋ।

Jeremiah 9:17 (UKJV) Thus says the LORD of hosts, Consider all of you, and call for the mourning women, that they may come; and send for cunning women, that they may come:

15ਇਸ ਲਈ, ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: “ਵੇਖੋ, ਮੈਂ ਇਨ੍ਹਾਂ ਲੋਕਾਂ ਨੂੰ ਕੌੜਾ ਭੋਜਨ ਖਾਣ ਅਤੇ ਜ਼ਹਿਰੀਲਾ ਪਾਣੀ ਪਿਲਾਵਾਂਗਾ।

16ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਖਿੰਡਾ ਦਿਆਂਗਾ ਜਿਹਨਾਂ ਨੂੰ ਨਾ ਉਹਨਾਂ ਨੇ ਅਤੇ ਨਾ ਉਹਨਾਂ ਦੇ ਪੁਰਖਿਆਂ ਨੇ ਜਾਣਿਆ ਸੀ, ਅਤੇ ਮੈਂ ਉਹਨਾਂ ਨੂੰ ਤਲਵਾਰ ਨਾਲ ਉਹਨਾਂ ਦਾ ਪਿੱਛਾ ਕਰਾਂਗਾ ਜਦੋਂ ਤੱਕ ਮੈਂ ਉਹਨਾਂ ਦਾ ਅੰਤ ਨਾ ਕਰ ਲਵਾਂ।”

17ਇਹ ਉਹ ਹੈ ਜੋ ਯਾਹਵੇਹ ਸਰਬਸ਼ਕਤੀਮਾਨ ਆਖਦਾ ਹੈ: “ਹੁਣ ਵਿਚਾਰ ਕਰੋ! ਰੋਂਦੀਆਂ ਔਰਤਾਂ ਨੂੰ ਆਉਣ ਲਈ ਬੁਲਾਓ; ਉਹਨਾਂ ਵਿੱਚੋਂ ਸਭ ਤੋਂ ਵੱਧ ਹੁਨਰਮੰਦ ਨੂੰ ਭੇਜੋ।

18ਉਹਨਾਂ ਨੂੰ ਜਲਦੀ ਆਉਣ ਦਿਓ ਅਤੇ ਸਾਡੇ ਉੱਤੇ ਵਿਰਲਾਪ ਕਰੋ ਜਦੋਂ ਤੱਕ ਸਾਡੀਆਂ ਅੱਖਾਂ ਹੰਝੂਆਂ ਨਾਲ ਭਰ ਨਾ ਜਾਣ ਅਤੇ ਸਾਡੀਆਂ ਪਲਕਾਂ ਵਿੱਚੋਂ ਪਾਣੀ ਦੀਆਂ ਧਾਰਾਂ ਨਾ ਵਹਿ ਜਾਣ।

19ਸੀਯੋਨ ਵਿੱਚੋਂ ਰੋਣ ਦੀ ਆਵਾਜ਼ ਸੁਣਾਈ ਦਿੰਦੀ ਹੈ: ‘ਅਸੀਂ ਕਿੰਨੇ ਬਰਬਾਦ ਹੋ ਗਏ ਹਾਂ! ਅਸੀਂ ਡਾਢੇ ਸ਼ਰਮਿੰਦੇ ਹੋਏ ਹਾਂ! ਕਿਉਂ ਜੋ ਅਸੀਂ ਦੇਸ਼ ਨੂੰ ਛੱਡ ਦਿੱਤਾ ਹੈ ਕਿਉਂਕਿ ਸਾਡੇ ਘਰ ਖੰਡਰ ਹੋ ਚੁੱਕੇ ਹਨ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.