20ਹੁਣ ਹੇ ਇਸਤਰੀਓ, ਯਾਹਵੇਹ ਦਾ ਬਚਨ ਸੁਣੋ; ਉਸ ਦੇ ਮੂੰਹ ਦੀਆਂ ਗੱਲਾਂ ਵੱਲ ਕੰਨ ਲਾਓ। ਆਪਣੀਆਂ ਧੀਆਂ ਨੂੰ ਰੋਣਾ ਸਿਖਾਓ; ਇੱਕ-ਦੂਜੇ ਨੂੰ ਵਿਰਲਾਪ ਕਰਨਾ ਸਿਖਾਓ।
21ਮੌਤ ਸਾਡੀਆਂ ਖਿੜਕੀਆਂ ਰਾਹੀਂ ਅੰਦਰ ਆ ਗਈ ਹੈ ਅਤੇ ਸਾਡੇ ਕਿਲ੍ਹਿਆਂ ਵਿੱਚ ਦਾਖਲ ਹੋ ਗਈ ਹੈ; ਕਿ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।
22ਬੋਲੋ, “ਯਾਹਵੇਹ ਦੇ ਵਾਕ ਇਹ ਉਹੀ ਹੈ: “ ‘ਆਦਮੀ ਦੀਆਂ ਲੋਥਾਂ ਖੁੱਲ੍ਹੇ ਖੇਤਾਂ ਵਿੱਚ ਰੂੜੀ ਵਾਂਗੂੰ ਡਿੱਗਣਗੀਆਂ, ਕੱਟਣ ਵਾਲੇ ਦੇ ਪਿੱਛੇ ਕੱਟੇ ਹੋਏ ਦਾਣਿਆਂ ਵਾਂਗ, ਉਹਨਾਂ ਨੂੰ ਇਕੱਠਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’ ”
23ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ।
24ਪਰ ਜੇ ਕੋਈ ਮਾਣ ਕਰੇ ਉਹ ਇਸ ਉੱਤੇ ਮਾਣ ਕਰੇ ਕਿ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ, ਕਿ ਮੈਂ ਯਾਹਵੇਹ ਹਾਂ, ਜੋ ਦਯਾ ਕਰਦਾ ਹਾਂ, ਧਰਤੀ ਉੱਤੇ ਨਿਆਂ ਅਤੇ ਧਾਰਮਿਕਤਾ ਦੇ ਕੰਮ ਕਰਦਾ ਹਾਂ, ਕਿਉਂਕਿ ਇਸ ਵਿੱਚ ਮੈਂ ਪ੍ਰਸੰਨ ਹੁੰਦਾ ਹਾਂ,” ਯਾਹਵੇਹ ਦਾ ਇਹ ਕਹਿਣਾ ਹੈ।