ਯਿਰਮਿਯਾਹ 9

ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ।

Jeremiah 9:23 (UKJV) Thus says the LORD, Let not the wise man glory in his wisdom, neither let the mighty man glory in his might, let not the rich man glory in his riches:

21ਮੌਤ ਸਾਡੀਆਂ ਖਿੜਕੀਆਂ ਰਾਹੀਂ ਅੰਦਰ ਆ ਗਈ ਹੈ ਅਤੇ ਸਾਡੇ ਕਿਲ੍ਹਿਆਂ ਵਿੱਚ ਦਾਖਲ ਹੋ ਗਈ ਹੈ; ਕਿ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।

22ਬੋਲੋ, “ਯਾਹਵੇਹ ਦੇ ਵਾਕ ਇਹ ਉਹੀ ਹੈ: “ ‘ਆਦਮੀ ਦੀਆਂ ਲੋਥਾਂ ਖੁੱਲ੍ਹੇ ਖੇਤਾਂ ਵਿੱਚ ਰੂੜੀ ਵਾਂਗੂੰ ਡਿੱਗਣਗੀਆਂ, ਕੱਟਣ ਵਾਲੇ ਦੇ ਪਿੱਛੇ ਕੱਟੇ ਹੋਏ ਦਾਣਿਆਂ ਵਾਂਗ, ਉਹਨਾਂ ਨੂੰ ਇਕੱਠਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’ ”

23ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ।

24ਪਰ ਜੇ ਕੋਈ ਮਾਣ ਕਰੇ ਉਹ ਇਸ ਉੱਤੇ ਮਾਣ ਕਰੇ ਕਿ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ, ਕਿ ਮੈਂ ਯਾਹਵੇਹ ਹਾਂ, ਜੋ ਦਯਾ ਕਰਦਾ ਹਾਂ, ਧਰਤੀ ਉੱਤੇ ਨਿਆਂ ਅਤੇ ਧਾਰਮਿਕਤਾ ਦੇ ਕੰਮ ਕਰਦਾ ਹਾਂ, ਕਿਉਂਕਿ ਇਸ ਵਿੱਚ ਮੈਂ ਪ੍ਰਸੰਨ ਹੁੰਦਾ ਹਾਂ,” ਯਾਹਵੇਹ ਦਾ ਇਹ ਕਹਿਣਾ ਹੈ।

25ਯਾਹਵੇਹ ਦਾ ਵਾਕ ਹੈ, “ਉਹ ਦਿਨ ਆ ਰਹੇ ਹਨ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.