ਯਿਰਮਿਯਾਹ 9

ਪਰ ਜੇ ਕੋਈ ਮਾਣ ਕਰੇ ਉਹ ਇਸ ਉੱਤੇ ਮਾਣ ਕਰੇ ਕਿ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ, ਕਿ ਮੈਂ ਯਾਹਵੇਹ ਹਾਂ, ਜੋ ਦਯਾ ਕਰਦਾ ਹਾਂ, ਧਰਤੀ ਉੱਤੇ ਨਿਆਂ ਅਤੇ ਧਾਰਮਿਕਤਾ ਦੇ ਕੰਮ ਕਰਦਾ ਹਾਂ, ਕਿਉਂਕਿ ਇਸ ਵਿੱਚ ਮੈਂ ਪ੍ਰਸੰਨ ਹੁੰਦਾ ਹਾਂ,” ਯਾਹਵੇਹ ਦਾ ਇਹ ਕਹਿਣਾ ਹੈ।

Jeremiah 9:24 (UKJV) But let him that glories glory in this, that he understands and knows me, that I am the LORD which exercise loving kindness, judgment, and righteousness, in the earth: for in these things I delight, says the LORD.

22ਬੋਲੋ, “ਯਾਹਵੇਹ ਦੇ ਵਾਕ ਇਹ ਉਹੀ ਹੈ: “ ‘ਆਦਮੀ ਦੀਆਂ ਲੋਥਾਂ ਖੁੱਲ੍ਹੇ ਖੇਤਾਂ ਵਿੱਚ ਰੂੜੀ ਵਾਂਗੂੰ ਡਿੱਗਣਗੀਆਂ, ਕੱਟਣ ਵਾਲੇ ਦੇ ਪਿੱਛੇ ਕੱਟੇ ਹੋਏ ਦਾਣਿਆਂ ਵਾਂਗ, ਉਹਨਾਂ ਨੂੰ ਇਕੱਠਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’ ”

23ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ।

24ਪਰ ਜੇ ਕੋਈ ਮਾਣ ਕਰੇ ਉਹ ਇਸ ਉੱਤੇ ਮਾਣ ਕਰੇ ਕਿ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ, ਕਿ ਮੈਂ ਯਾਹਵੇਹ ਹਾਂ, ਜੋ ਦਯਾ ਕਰਦਾ ਹਾਂ, ਧਰਤੀ ਉੱਤੇ ਨਿਆਂ ਅਤੇ ਧਾਰਮਿਕਤਾ ਦੇ ਕੰਮ ਕਰਦਾ ਹਾਂ, ਕਿਉਂਕਿ ਇਸ ਵਿੱਚ ਮੈਂ ਪ੍ਰਸੰਨ ਹੁੰਦਾ ਹਾਂ,” ਯਾਹਵੇਹ ਦਾ ਇਹ ਕਹਿਣਾ ਹੈ।

25ਯਾਹਵੇਹ ਦਾ ਵਾਕ ਹੈ, “ਉਹ ਦਿਨ ਆ ਰਹੇ ਹਨ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ

26ਮਿਸਰ, ਯਹੂਦਾਹ, ਅਦੋਮ, ਅੰਮੋਨ, ਮੋਆਬ ਅਤੇ ਉਜਾੜ ਵਿੱਚ ਰਹਿਣ ਵਾਲੇ ਸਾਰੇ। ਕਿਉਂਕਿ ਇਹ ਸਾਰੀਆਂ ਕੌਮਾਂ ਸੱਚਮੁੱਚ ਬੇਸੁੰਨਤ ਹਨ ਅਤੇ ਇਸਰਾਏਲ ਦਾ ਸਾਰਾ ਘਰਾਣਾ ਵੀ ਦਿਲੋਂ ਬੇਸੁੰਨਤ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.