ਯਿਰਮਿਯਾਹ 9

“ਉਹ ਆਪਣੀ ਜੀਭ ਨੂੰ ਝੂਠ ਬੋਲਣ ਲਈ; ਕਮਾਨ ਵਾਂਗ ਤਿਆਰ ਕਰਦੇ ਹਨ, ਉਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਉਹ ਇੱਕ ਪਾਪ ਤੋਂ ਦੂਜੇ ਪਾਪ ਵਿੱਚ ਜਾਂਦੇ ਹਨ; ਉਹ ਮੈਨੂੰ ਨਹੀਂ ਜਾਣਦੇ,” ਯਾਹਵੇਹ ਦਾ ਵਾਕ ਹੈ।

Jeremiah 9:3 (UKJV) And they bend their tongues like their bow for lies: but they are not valiant for the truth upon the earth; for they proceed from evil to evil, and they know not me, says the LORD.

1ਕਾਸ਼ ਮੇਰਾ ਸਿਰ ਪਾਣੀ ਹੁੰਦਾ ਅਤੇ ਮੇਰੀਆਂ ਅੱਖਾਂ ਹੰਝੂਆਂ ਦਾ ਚਸ਼ਮਾ ਹੁੰਦਾ! ਮੈਂ ਆਪਣੇ ਲੋਕਾਂ ਦੇ ਮਾਰੇ ਜਾਣ ਤੇ ਦਿਨ ਅਤੇ ਰਾਤ ਰੋਂਦਾ।

2ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਮੁਸਾਫਰਾਂ ਦੇ ਰਹਿਣ ਦੀ ਜਗ੍ਹਾ ਹੁੰਦੀ, ਤਾਂ ਜੋ ਮੈਂ ਆਪਣੇ ਲੋਕਾਂ ਨੂੰ ਛੱਡ ਕੇ ਉਹਨਾਂ ਤੋਂ ਦੂਰ ਚਲਾ ਜਾਵਾਂ; ਕਿਉਂ ਜੋ ਉਹ ਸਾਰੇ ਵਿਭਚਾਰੀ ਹਨ, ਅਤੇ ਬੇਈਮਾਨ ਲੋਕਾਂ ਦੀ ਭੀੜ ਹੈ।

3“ਉਹ ਆਪਣੀ ਜੀਭ ਨੂੰ ਝੂਠ ਬੋਲਣ ਲਈ; ਕਮਾਨ ਵਾਂਗ ਤਿਆਰ ਕਰਦੇ ਹਨ, ਉਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਉਹ ਇੱਕ ਪਾਪ ਤੋਂ ਦੂਜੇ ਪਾਪ ਵਿੱਚ ਜਾਂਦੇ ਹਨ; ਉਹ ਮੈਨੂੰ ਨਹੀਂ ਜਾਣਦੇ,” ਯਾਹਵੇਹ ਦਾ ਵਾਕ ਹੈ।

4“ਆਪਣੇ ਦੋਸਤਾਂ ਤੋਂ ਸਾਵਧਾਨ ਰਹੋ; ਆਪਣੇ ਕਬੀਲੇ ਵਿੱਚ ਕਿਸੇ ਤੇ ਭਰੋਸਾ ਨਾ ਕਰੋ। ਕਿਉਂਕਿ ਉਹਨਾਂ ਵਿੱਚੋਂ ਹਰ ਇੱਕ ਧੋਖੇਬਾਜ਼ ਹੈ, ਅਤੇ ਹਰ ਇੱਕ ਮਿੱਤਰ ਚੁਗਲਖ਼ੋਰ ਹੈ।

5ਮਿੱਤਰ ਆਪਣੇ ਮਿੱਤਰ ਨੂੰ ਧੋਖਾ ਦਿੰਦਾ ਹੈ, ਅਤੇ ਕੋਈ ਸੱਚ ਨਹੀਂ ਬੋਲਦਾ। ਉਹਨਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿਖਾਇਆ ਹੈ; ਉਹ ਪਾਪ ਕਰਕੇ ਥੱਕ ਜਾਂਦੇ ਹਨ, ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.