ਯਿਰਮਿਯਾਹ 9

ਮਿੱਤਰ ਆਪਣੇ ਮਿੱਤਰ ਨੂੰ ਧੋਖਾ ਦਿੰਦਾ ਹੈ, ਅਤੇ ਕੋਈ ਸੱਚ ਨਹੀਂ ਬੋਲਦਾ। ਉਹਨਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿਖਾਇਆ ਹੈ; ਉਹ ਪਾਪ ਕਰਕੇ ਥੱਕ ਜਾਂਦੇ ਹਨ, ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ।

Jeremiah 9:5 (UKJV) And they will deceive every one his neighbour, and will not speak the truth: they have taught their tongue to speak lies, and weary themselves to commit iniquity.

3“ਉਹ ਆਪਣੀ ਜੀਭ ਨੂੰ ਝੂਠ ਬੋਲਣ ਲਈ; ਕਮਾਨ ਵਾਂਗ ਤਿਆਰ ਕਰਦੇ ਹਨ, ਉਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਉਹ ਇੱਕ ਪਾਪ ਤੋਂ ਦੂਜੇ ਪਾਪ ਵਿੱਚ ਜਾਂਦੇ ਹਨ; ਉਹ ਮੈਨੂੰ ਨਹੀਂ ਜਾਣਦੇ,” ਯਾਹਵੇਹ ਦਾ ਵਾਕ ਹੈ।

4“ਆਪਣੇ ਦੋਸਤਾਂ ਤੋਂ ਸਾਵਧਾਨ ਰਹੋ; ਆਪਣੇ ਕਬੀਲੇ ਵਿੱਚ ਕਿਸੇ ਤੇ ਭਰੋਸਾ ਨਾ ਕਰੋ। ਕਿਉਂਕਿ ਉਹਨਾਂ ਵਿੱਚੋਂ ਹਰ ਇੱਕ ਧੋਖੇਬਾਜ਼ ਹੈ, ਅਤੇ ਹਰ ਇੱਕ ਮਿੱਤਰ ਚੁਗਲਖ਼ੋਰ ਹੈ।

5ਮਿੱਤਰ ਆਪਣੇ ਮਿੱਤਰ ਨੂੰ ਧੋਖਾ ਦਿੰਦਾ ਹੈ, ਅਤੇ ਕੋਈ ਸੱਚ ਨਹੀਂ ਬੋਲਦਾ। ਉਹਨਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿਖਾਇਆ ਹੈ; ਉਹ ਪਾਪ ਕਰਕੇ ਥੱਕ ਜਾਂਦੇ ਹਨ, ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ।

6ਤੁਸੀਂ ਧੋਖੇ ਦੇ ਵਿਚਕਾਰ ਰਹਿੰਦੇ ਹੋ; ਆਪਣੇ ਧੋਖੇ ਵਿੱਚ ਉਹ ਮੈਨੂੰ ਮੰਨਣ ਤੋਂ ਇਨਕਾਰ ਕਰਦੇ ਹਨ,” ਯਾਹਵੇਹ ਇਹ ਆਖਦਾ ਹੈ।

7ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਵੇਖੋ, ਮੈਂ ਉਹਨਾਂ ਨੂੰ ਸਤਾਵਾਂਗਾ ਅਤੇ ਪਰਖਾਂਗਾ, ਕਿਉਂ ਜੋ ਮੈਂ ਆਪਣੇ ਲੋਕਾਂ ਦੇ ਪਾਪ ਦੇ ਕਾਰਨ ਹੋਰ ਕੀ ਕਰ ਸਕਦਾ ਹਾਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.