1ਊਜ਼ ਦੇਸ਼ ਵਿੱਚ ਅੱਯੋਬ ਨਾਂ ਦਾ ਇੱਕ ਆਦਮੀ ਰਹਿੰਦਾ ਸੀ। ਇਹ ਆਦਮੀ ਨਿਰਦੋਸ਼ ਅਤੇ ਖਰਾ ਸੀ; ਉਹ ਪਰਮੇਸ਼ਵਰ ਤੋਂ ਡਰਦਾ ਸੀ ਅਤੇ ਬੁਰਾਈ ਤੋਂ ਦੂਰ ਰਹਿੰਦਾ ਸੀ।
2ਉਸ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ,
3ਅਤੇ ਉਸ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਬਲਦਾਂ ਦੇ ਜੋੜੇ ਅਤੇ ਪੰਜ ਸੌ ਗਧੀਆ ਸਨ ਅਤੇ ਉਸ ਕੋਲ ਬਹੁਤ ਸਾਰੇ ਨੌਕਰ ਸਨ। ਉਹ ਪੂਰਬ ਦੇ ਸਾਰੇ ਲੋਕਾਂ ਵਿੱਚੋਂ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
4ਉਹ ਦੇ ਪੁੱਤਰਾਂ ਦੇ ਜਨਮ ਦਿਨ ਤੇ ਉਹਨਾਂ ਦੇ ਘਰ ਦਾਅਵਤ ਹੁੰਦੀ ਸੀ ਅਤੇ ਉਹ ਆਪਣੀਆਂ ਤਿੰਨ ਭੈਣਾਂ ਨੂੰ ਆਪਣੇ ਨਾਲ ਖਾਣ-ਪੀਣ ਲਈ ਬੁਲਾਉਂਦੇ ਸਨ।