19ਜਦੋਂ ਅਚਾਨਕ ਇੱਕ ਤੇਜ਼ ਹਵਾ ਮਾਰੂਥਲ ਵਿੱਚੋਂ ਆਈ ਅਤੇ ਘਰ ਦੇ ਚਾਰੇ ਕੋਨਿਆਂ ਨਾਲ ਟਕਰਾ ਗਈ। ਅਤੇ ਘਰ ਉਹਨਾਂ ਦੇ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਅਤੇ ਮੈਂ ਇਕੱਲਾ ਹੀ ਤੁਹਾਨੂੰ ਦੱਸਣ ਲਈ ਬਚਿਆ ਹਾਂ!”
20ਇਹ ਸੁਣ ਕੇ ਅੱਯੋਬ ਉੱਠਿਆ ਅਤੇ ਆਪਣਾ ਚੋਗਾ ਪਾੜ ਦਿੱਤਾ ਅਤੇ ਦੁੱਖ ਦੇ ਕਾਰਨ ਆਪਣਾ ਸਿਰ ਮੁੰਨ ਦਿੱਤਾ ਅਤੇ ਧਰਤੀ ਉੱਤੇ ਗੋਡਿਆ ਦੇ ਭਾਰ ਡਿੱਗ ਕੇ ਯਾਹਵੇਹ ਦੀ ਅਰਾਧਨਾ ਕੀਤੀ
21ਅਤੇ ਕਿਹਾ: “ਮੈਂ ਆਪਣੀ ਮਾਂ ਦੀ ਕੁੱਖ ਤੋਂ ਨੰਗਾ ਆਇਆ ਹਾਂ, ਅਤੇ ਨੰਗਾ ਹੀ ਮੁੜ ਜਾਵਾਂਗਾ। ਯਾਹਵੇਹ ਨੇ ਦਿੱਤਾ ਅਤੇ ਯਾਹਵੇਹ ਨੇ ਲੈ ਲਿਆ; ਯਾਹਵੇਹ ਦੇ ਨਾਮ ਦੀ ਵਡਿਆਈ ਹੋਵੇ।”
22ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੋਬ ਨੇ ਨਾ ਪਾਪ ਕੀਤਾ, ਨਾ ਪਰਮੇਸ਼ਵਰ ਉੱਤੇ ਦੋਸ਼ ਲਾਇਆ।