ਅੱਯੋਬ 1

ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਾਹਵੇਹ ਨੂੰ ਜਵਾਬ ਦਿੱਤਾ, “ਮੈ ਧਰਤੀ ਤੇ ਘੁੰਮਦਾ ਅਤੇ ਉੱਥੋਂ ਇਧਰ-ਉਧਰ ਫਿਰਦਾ ਆਇਆ ਹਾਂ।”

Job 1:7 (UKJV) And the LORD said unto Satan, Whence come you? Then Satan answered the LORD, and said, From going back and forth in the earth, and from walking up and down in it.

5ਜਦੋਂ ਦਾਅਵਤ ਦਾ ਸਮਾਂ ਚੱਲਦਾ ਸੀ, ਤਾਂ ਅੱਯੋਬ ਉਹਨਾਂ ਨੂੰ ਸ਼ੁੱਧ ਕਰਨ ਦਾ ਇੰਤਜ਼ਾਮ ਕਰਦਾ ਸੀ। ਉਹ ਸਵੇਰੇ-ਸਵੇਰੇ ਉਹਨਾਂ ਵਿੱਚੋਂ ਹਰੇਕ ਲਈ ਹੋਮ ਦੀ ਭੇਟ ਇਹ ਸੋਚ ਕੇ ਚੜ੍ਹਾਉਂਦਾ, “ਕਿ ਸ਼ਾਇਦ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਦਿਲਾਂ ਵਿੱਚ ਪਰਮੇਸ਼ਵਰ ਨੂੰ ਸਰਾਪ ਦਿੱਤਾ ਹੋਵੇ।” ਅੱਯੋਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।

6ਇੱਕ ਦਿਨ ਪਰਮੇਸ਼ਵਰ ਦੇ ਪੁੱਤਰ ਆਪਣੇ ਆਪ ਨੂੰ ਯਾਹਵੇਹ ਦੇ ਅੱਗੇ ਪੇਸ਼ ਕਰਨ ਲਈ ਆਏ, ਅਤੇ ਸ਼ੈਤਾਨ ਵੀ ਉਹਨਾਂ ਦੇ ਨਾਲ ਆਇਆ।

7ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਾਹਵੇਹ ਨੂੰ ਜਵਾਬ ਦਿੱਤਾ, “ਮੈ ਧਰਤੀ ਤੇ ਘੁੰਮਦਾ ਅਤੇ ਉੱਥੋਂ ਇਧਰ-ਉਧਰ ਫਿਰਦਾ ਆਇਆ ਹਾਂ।”

8ਤਦ ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਕੀ ਤੂੰ ਮੇਰੇ ਸੇਵਕ ਅੱਯੋਬ ਬਾਰੇ ਸੋਚਿਆ ਹੈ? ਉਸ ਵਰਗਾ ਧਰਤੀ ਉੱਤੇ ਕੋਈ ਨਹੀਂ ਹੈ; ਉਹ ਨਿਰਦੋਸ਼ ਅਤੇ ਨੇਕ ਹੈ, ਇੱਕ ਅਜਿਹਾ ਆਦਮੀ ਜੋ ਪਰਮੇਸ਼ਵਰ ਤੋਂ ਡਰਦਾ ਹੈ ਅਤੇ ਬੁਰਾਈ ਤੋਂ ਦੂਰ ਰਹਿੰਦਾ ਹੈ।”

9ਸ਼ੈਤਾਨ ਨੇ ਯਾਹਵੇਹ ਨੂੰ ਆਖਿਆ “ਕੀ ਅੱਯੋਬ ਕੋਲ ਪਰਮੇਸ਼ਵਰ ਤੋਂ ਡਰਨ ਦਾ ਕੋਈ ਚੰਗਾ ਕਾਰਨ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.